Sunil Jakhar

ਭਾਜਪਾ ’ਚ ਸ਼ਾਮਲ ਹੋਏ ਸੰਸਦ ਮੈਂਬਰਾਂ ਦਾ ਸੁਨੀਲ ਜਾਖੜ ਵੱਲੋਂ ਸਵਾਗਤ

ਕਿਹਾ-‘ਆਪ’ ਦੇ ‘ਡੁੱਬਦੇ ਜਹਾਜ਼’ ਤੋਂ ਹਿਜਰਤ ਸ਼ੁਰੂ

ਚੰਡੀਗੜ੍ਹ, 25 ਅਪ੍ਰੈਲ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦਾ ਸਵਾਗਤ ਕੀਤਾ ਹੈ। ਜਾਖੜ ਨੇ ਇਸ ਘਟਨਾਕ੍ਰਮ ਨੂੰ ‘ਆਪ’ ਦੇ ਪਤਨ ਅਤੇ ਖਾਤਮੇ ਦੀ ਸ਼ੁਰੂਆਤ ਦੱਸਿਆ ਹੈ।

ਸੋਸ਼ਲ ਮੀਡੀਆ ਰਾਹੀਂ ਜਾਰੀ ਆਪਣੇ ਬਿਆਨ ਵਿੱਚ ਸੁਨੀਲ ਜਾਖੜ ਨੇ ‘ਆਪ’ ਨੂੰ ‘ਡੁੱਬਦਾ ਜਹਾਜ਼’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਾੜੇ ਸ਼ਾਸਨ, ਭ੍ਰਿਸ਼ਟਾਚਾਰ ਅਤੇ ਬੇਈਮਾਨੀ ਕਾਰਨ ਪੰਜਾਬ ਦੇ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ।

ਜਾਖੜ ਮੁਤਾਬਕ, ਪਾਰਟੀ ਵੱਲੋਂ ਲੋਕ ਹਿੱਤਾਂ ਨੂੰ ਅਣਗੌਲਿਆ ਕਰਨ ਕਰਕੇ ਹੁਣ ਚੰਗੇ ਆਗੂ ਵੀ ‘ਆਪ’ ਛੱਡਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

Read More : ‘ਲਾਰੈਂਸ ਆਫ਼ ਪੰਜਾਬ’ ਦੀ ਰਿਲੀਜ਼ ’ਤੇ ਰੋਕ

Leave a Reply

Your email address will not be published. Required fields are marked *