ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਅਗਲੇਰੀ ਕਾਰਵਾਈ
ਬਟਾਲਾ, 25 ਅਪ੍ਰੈਲ : ਪੁਲਸ ਚੌਕੀ ਜੀ.ਆਰ.ਪੀ. ਬਟਾਲਾ ਵੱਲੋਂ ਇਕ 13 ਸਾਲਾ ਨਾਬਾਲਿਗ ਬੱਚੇ ਨਾਲ ਬਦਫ਼ੈਲੀ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇੰਸਪੈਕਟਰ ਰਿਤੂ ਬਾਲਾ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਪੀੜਤ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਸ ਦਾ 13 ਸਾਲਾ ਲੜਕਾ, ਜੋ ਛੇਵੀਂ ਜਮਾਤ ਵਿੱਚ ਪੜ੍ਹਦਾ ਹੈ, ਘਰ ਦੇ ਬਾਹਰ ਖੇਡ ਰਿਹਾ ਸੀ।
ਪਿਤਾ ਨੇ ਦੋਸ਼ ਲਾਇਆ ਕਿ ਇਸੇ ਦੌਰਾਨ ਸ਼ਿਵਮ ਪੁੱਤਰ ਰਾਜੇਸ਼ ਕੁਮਾਰ, ਵਾਸੀ ਬਿਹਾਰ, ਉਸ ਦੇ ਬੱਚੇ ਨੂੰ ਵਰਗਲਾ ਕੇ ਇਕ ਸੁੰਨਸਾਨ ਜਗ੍ਹਾ ’ਤੇ ਲੈ ਗਿਆ ਅਤੇ ਉਸ ਨਾਲ ਬਦਫ਼ੈਲੀ ਕੀਤੀ। ਮਹਿਲਾ ਇੰਸਪੈਕਟਰ ਨੇ ਦੱਸਿਆ ਕਿ ਪੀੜਤ ਬੱਚੇ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸ਼ਿਵਮ ਖਿਲਾਫ਼ ਥਾਣਾ ਜੀ.ਆਰ.ਪੀ. ਅੰਮ੍ਰਿਤਸਰ ਵਿਖੇ ਸੰਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਮੌਕੇ ਏ.ਐੱਸ.ਆਈ. ਹਰਜੀਤ ਸਿੰਘ ਅਤੇ ਏ.ਐੱਸ.ਆਈ. ਲਖਬੀਰ ਮਸੀਹ ਵੀ ਮੌਜੂਦ ਸਨ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Read More : 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
