Pala Jalalpuria

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਸਵਾਗਤ; ਕਿਹਾ, ਪਾਲਾ ਦੇ ਆਉਣ ਨਾਲ ਖੇਡ ਤੇ ਯੁਵਾ ਵਰਗ ਨੂੰ ਮਿਲੇਗਾ ਉਤਸ਼ਾਹ

ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਸਟੌਪਰ ਪਾਲਾ ਜਲਾਲਪੁਰੀਆ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ ‘ਤੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ।

ਕਬੱਡੀ ਜਗਤ ਵਿੱਚ ‘ਕਲੋਜ਼ ਫਾਈਟਰ’ ਵਜੋਂ ਜਾਣੇ ਜਾਂਦੇ ਪਾਲਾ ਜਲਾਲਪੁਰੀਆ ਨੇ ਆਪਣੀ ਬਿਹਤਰੀਨ ਖੇਡ ਅਤੇ ਤਕਨੀਕ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਸਿਆਸੀ ਹਲਕਿਆਂ ਵਿੱਚ ਇੱਕ ਅਹਿਮ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਦਾ ਸਵਾਗਤ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਪਾਰਟੀ ਵਿੱਚ ਆਉਣਾ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਪਾਲਾ ਨੇ ਹਮੇਸ਼ਾ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।

ਮੁੱਖ ਮੰਤਰੀ ਨੇ ਇਹ ਵੀ ਦੁਹਰਾਇਆ ਕਿ ਸਰਕਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ। ਇਸ ਦੌਰਾਨ ਪਾਲਾ ਜਲਾਲਪੁਰੀਆ ਨੇ ਪਾਰਟੀ ਦੀਆਂ ਨੀਤੀਆਂ ਵਿਚ ਆਪਣਾ ਵਿਸ਼ਵਾਸ ਪ੍ਰਗਟਾਇਆ ਅਤੇ ਭਵਿੱਖ ਵਿੱਚ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਦਾ ਅਹਿਦ ਲਿਆ।

Read More : ਜੰਗ ਵਿਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ : ਦੀਪਕ ਬਾਲੀ

Leave a Reply

Your email address will not be published. Required fields are marked *