harbhajan-singh

ਪੰਜਾਬ ਪੁਲਿਸ ਦੀ ਸੁਰੱਖਿਆ ਹਟਣ ਤੋਂ ਬਾਅਦ ਹਰਭਜਨ ਸਿੰਘ ਨੂੰ ਮਿਲੀ ਕੇਂਦਰੀ ਸੁਰੱਖਿਆ

ਜਲੰਧਰ ਸਥਿਤ ਰਿਹਾਇਸ਼ ‘ਤੇ ਤਾਇਨਾਤ ਹੋਈ ਸੀ.ਆਰ.ਪੀ.ਐਫ.

ਜਲੰਧਰ, 26 ਅਪ੍ਰੈਲ : ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਨੇ ਹਰਭਜਨ ਸਿੰਘ ਨੂੰ ਸੀ.ਆਰ.ਪੀ.ਐਫ. (CRPF) ਦੀ ਸੁਰੱਖਿਆ ਪ੍ਰਦਾਨ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਹੁਣ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ ਦੇ ਬਾਹਰ ਸੀ.ਆਰ.ਪੀ.ਐਫ. ਦੇ ਸੁਰੱਖਿਆ ਕਰਮੀ ਤਾਇਨਾਤ ਕਰ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਇਹ ਕਦਮ ਪੰਜਾਬ ਸਰਕਾਰ ਵੱਲੋਂ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਚੁੱਕਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰੋਂ ਪੁਲਿਸ ਸੁਰੱਖਿਆ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਸੀ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਦੇ ਨਿੱਜੀ ਸਕੱਤਰ ਮਨਦੀਪ ਸਿੰਘ ਨੇ ਫੋਨ ‘ਤੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਤੇ ਕੱਲ੍ਹ ਹੀ ਉਨ੍ਹਾਂ ਦੀ ਪੁਲਿਸ ਸੁਰੱਖਿਆ ਵਾਪਸ ਲੈ ਲਈ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਮਿਲੇ ਨੌਂ ਤੋਂ ਦਸ ਸੁਰੱਖਿਆ ਕਰਮਚਾਰੀਆਂ ਅਤੇ ਇੱਕ ਸਰਕਾਰੀ ਕਾਰ ਨੂੰ ਵਾਪਸ ਬੁਲਾ ਲਿਆ ਗਿਆ ਸੀ।

ਹਾਲਾਂਕਿ ਇਸ ਸਾਰੇ ਘਟਨਾਕ੍ਰਮ ‘ਤੇ ਹਰਭਜਨ ਸਿੰਘ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਗਈ ਹੈ।

Read More : SRH ਬਨਾਮ RR: ਜੈਪੁਰ ਵਿਚ ਸਨਰਾਈਜ਼ਰਜ਼ ਹੈਦਰਾਬਾਦ ਦਾ ਜਲਵਾ

Leave a Reply

Your email address will not be published. Required fields are marked *