ਰਾਘਵ ਚੱਢਾ ਸਮੇਤ 7 ਸੰਸਦ ਮੈਂਬਰਾਂ ਨੂੰ ਅਯੋਗ ਐਲਾਨਣ ਦੀ ਮੰਗ
ਨਵੀਂ ਦਿੱਲੀ, 26 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਇਕ ਪੱਤਰ ਭੇਜ ਕੇ ਉੱਚ ਸਦਨ ਦੇ ਉਨ੍ਹਾਂ 7 ਮੈਂਬਰਾਂ ਨੂੰ ਅਯੋਗ ਐਲਾਨਣ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੇ ਹਾਲ ਹੀ ’ਚ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਸੰਜੇ ਸਿੰਘ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਰਾਜ ਸਭਾ ਦੇ 7 ਮੈਂਬਰਾਂ ਵੱਲੋਂ ਉਠਾਇਆ ਗਿਆ ਕਦਮ ਸਿੱਧੇ ਤੌਰ ’ਤੇ ਦਲ-ਬਦਲ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਂਬਰਾਂ ਦਾ ਕਦਮ ਸੰਬੰਧਤ ਕਾਨੂੰਨ ਦੇ ਉਪਬੰਧਾਂ ਦੇ ਬਿਲਕੁਲ ਵਿਰੁੱਧ ਹੈ।
ਜ਼ਿਕਰਯੋਗ ਹੈ ਕਿ ‘ਆਪ’ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਸੀ ਜਦੋਂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਪਾਰਟੀ ਛੱਡ ਦਿੱਤੀ ਅਤੇ ਭਾਜਪਾ ’ਚ ਸ਼ਾਮਲ ਹੋ ਗਏ।
ਸੰਜੇ ਸਿੰਘ ਅਨੁਸਾਰ, ‘ਆਪ’ ਨੇ ਇਸ ਗੰਭੀਰ ਮਾਮਲੇ ’ਤੇ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਲੋਕ ਸਭਾ ਦੇ ਇਕ ਸਾਬਕਾ ਜਨਰਲ ਸਕੱਤਰ ਸਮੇਤ ਸੰਵਿਧਾਨਕ ਮਾਹਿਰਾਂ ਨਾਲ ਮਸ਼ਵਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਫ਼ ਹੈ ਕਿ ਕਾਨੂੰਨ ਤਹਿਤ ਇਹ ਰਾਜ ਸਭਾ ਮੈਂਬਰ ਅਯੋਗ ਐਲਾਨੇ ਜਾਣ ਦੇ ਯੋਗ ਹਨ।
Read More : ਪਾਕਿਸਤਾਨ ’ਚ ਫੈਲੀ ਖ਼ਤਰਨਾਕ ਬਿਮਾਰੀ, 71 ਬੱਚਿਆਂ ਦੀ ਮੌਤ
