ਵਾਸ਼ਿੰਗਟਨ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਵਿਸ਼ਵ ਨੇਤਾਵਾਂ ਨੇ ਪ੍ਰਗਟਾਈ ਚਿੰਤਾ; ਟਰੰਪ ਦੇ ਸੁਰੱਖਿਅਤ ਹੋਣ ’ਤੇ ਮਿਲੀ ਰਾਹਤ
ਵਾਸ਼ਿੰਗਟਨ, 26 ਅਪ੍ਰੈਲ : ਵਿਸ਼ਵ ਨੇਤਾਵਾਂ ਨੇ ਅਮਰੀਕਾ ’ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਰਾਹਤ ਪ੍ਰਗਟਾਈ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਤੇ ਹੋਰ ਮਹਿਮਾਨ ਸੁਰੱਖਿਅਤ ਹਨ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਲੋਕਤੰਤਰ ’ਚ ਸਿਆਸੀ ਹਿੰਸਾ ਲਈ ਕੋਈ ਥਾਂ ਨਹੀਂ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਵਾਸ਼ਿੰਗਟਨ ’ਚ ‘ਵ੍ਹਾਈਟ ਹਾਊਸ’ ਦੇ ਪੱਤਰਕਾਰਾਂ ਦੇ ਰਾਤ ਦੇ ਖਾਣੇ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਤੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ’ਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ ਅਤੇ ਇਸ ਦੀ ਸਪੱਸ਼ਟ ਰੂਪ ’ਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵਾਸ਼ਿੰਗਟਨ ਹਿਲਟਨ ਹੋਟਲ ’ਚ ਹੋਈ ਇਸ ਗੋਲੀਬਾਰੀ ਨੂੰ ਬੇਹੱਦ ਚਿੰਤਾਜਨਕ ਘਟਨਾ ਦੱਸਿਆ। ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ ਮਿਉਂਗ ਨੇ ਕਿਹਾ ਕਿ ਸਿਆਸੀ ਹਿੰਸਾ ‘ਕਿਸੇ ਵੀ ਹਾਲਤ ’ਚ ਕਦੇ ਵੀ ਜਾਇਜ਼ ਨਹੀਂ ਠਹਿਰਾਈ ਜਾ ਸਕਦੀ।’
ਇਜ਼ਰਾਈਲ ਦੇ ਰਾਸ਼ਟਰਪਤੀ ਬੈਂਜਾਮਿਨ ਨੇਤਨਯਾਹੂ ਨੇ ਇਸ ਘਟਨਾ ਨੂੰ ‘ਸਾਰੇ ਲੋਕਤੰਤਰਾਂ ’ਤੇ ਹਮਲਾ’ ਕਰਾਰ ਦਿੱਤਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੀ ਸੋਸ਼ਲ ਮੀਡੀਆ ’ਤੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖ਼ਬਰ ਸੁਣ ਕੇ ਉਹ ਕਾਫ਼ੀ ਹੈਰਾਨ ਹਨ।
Read More : ਸੰਜੇ ਸਿੰਘ ਨੇ ਰਾਜ ਸਭਾ ਚੇਅਰਮੈਨ ਨੂੰ ਲਿਖਿਆ ਪੱਤਰ
