ਅੰਮ੍ਰਿਤਸਰ ਸੈਕਟਰ ’ਚ ਦੋ ਵੱਖ-ਵੱਖ ਥਾਵਾਂ ਤੋਂ ਸਾਢੇ ਚਾਰ ਕਿੱਲੋ ਨਸ਼ੀਲਾ ਪਦਾਰਥ ਜ਼ਬਤ
ਅੰਮ੍ਰਿਤਸਰ, 26 ਅਪ੍ਰੈਲ : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਦੋ ਵੱਖ-ਵੱਖ ਮਾਮਲਿਆਂ ’ਚ ਸਾਢੇ ਚਾਰ ਕਿੱਲੋ ਹੈਰੋਇਨ ਜ਼ਬਤ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸਰਹੱਦੀ ਪਿੰਡ ਬੱਚੀਵਿੰਡ ਦੇ ਇਲਾਕੇ ’ਚੋਂ 2.5 ਕਿੱਲੋ ਅਤੇ ਭੈਣੀ ਰਾਜਪੂਤਾਨਾ ’ਚੋਂ 2.172 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਪੈਕੇਟਾਂ ਨਾਲ ਵਿਸ਼ੇਸ਼ ਛੱਲੇ ਲੱਗੇ ਹੋਏ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਖੇਤਰ ’ਚ ਸੁੱਟੀ ਗਈ ਸੀ।
ਜ਼ਿਕਰਯੋਗ ਹੈ ਕਿ ਸਰਹੱਦ ’ਤੇ ਚੌਕਸੀ ਵਧਾਏ ਜਾਣ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਪਸਤ ਹੋ ਰਹੇ ਹਨ। ਦੱਸਣਯੋਗ ਹੈ ਕਿ ਪਿਛਲੇ ਸਿਰਫ਼ ਤਿੰਨ ਮਹੀਨਿਆਂ ਦੌਰਾਨ ਹੀ ਬੀ. ਐੱਸ. ਐੱਫ. ਵੱਲੋਂ ਹੁਣ ਤੱਕ 345 ਕਿੱਲੋ ਹੈਰੋਇਨ ਜ਼ਬਤ ਕੀਤੀ ਜਾ ਚੁੱਕੀ ਹੈ, ਜੋ ਕਿ ਪਿਛਲੇ ਸਾਲ ਦੇ ਅੰਕੜਿਆਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ’ਤੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਹਨ।
Read More : ਸੰਤ ਕਬੀਰ ਨਗਰ ’ਚ ਨਾਜਾਇਜ਼ ਮਦਰੱਸੇ ’ਤੇ ਚੱਲਿਆ ਬੁਲਡੋਜ਼ਰ, ਪ੍ਰਸ਼ਾਸਨ ਨੇ ਕੀਤੀ ਕਾਰਵਾਈ
