ਮੱਖੂ ਪੁਲਸ ਦੀ ਵੱਡੀ ਕਾਰਵਾਈ; ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਕੋਲੋਂ ਆਈਫ਼ੋਨ ਤੇ ਨਸ਼ੀਲਾ ਪਦਾਰਥ ਬਰਾਮਦ
ਫਿਰੋਜ਼ਪੁਰ, 26 ਅਪ੍ਰੈਲ : ਥਾਣਾ ਮੱਖੂ ਦੀ ਪੁਲਸ ਨੇ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ’ਚ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੋਟਰਸਾਈਕਲ ਸਵਾਰ ਦੋ ਸਮੱਗਲਰਾਂ ਨੂੰ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਥਾਣਾ ਮੱਖੂ ਦੀ ਪੁਲਸ ਪਾਰਟੀ ਐੱਸ. ਐੱਚ. ਓ. ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ, ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਸਨੂਰ ਸਿੰਘ ਉਰਫ਼ ਜੱਸਾ ਪੁੱਤਰ ਬਲਵੀਰ ਸਿੰਘ ਅਤੇ ਵਿਸ਼ਾਲ ਉਰਫ਼ ਸ਼ਾਲੂ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਮਨਸੂਰ ਦੇਵਾ ਹੈਰੋਇਨ ਦੀ ਸਮੱਗਲਿੰਗ ਕਰਦੇ ਹਨ। ਸੂਚਨਾ ਮੁਤਾਬਕ ਉਹ ਭਾਰੀ ਮਾਤਰਾ ’ਚ ਹੈਰੋਇਨ ਦੀ ਸਪਲਾਈ ਕਰਨ ਲਈ ਮੱਖੂ ਬਸਤੀ ਵਸਾਵਾ ਲਿੰਕ ਰੋਡ ਵੱਲ ਮੋਟਰਸਾਈਕਲ ’ਤੇ ਜਾ ਰਹੇ ਸਨ।
ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਡੀ. ਐੱਸ. ਪੀ. ਜ਼ੀਰਾ ਦੀ ਮੌਜੂਦਗੀ ’ਚ ਪੰਜਾਬ ਨੰਬਰ ਦੇ ਮੋਟਰਸਾਈਕਲ ’ਤੇ ਜਾ ਰਹੇ ਦੋਵੇਂ ਸਮੱਗਲਰਾਂ ਨੂੰ ਰੋਕ ਕੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 3 ਕਿੱਲੋ 633 ਗ੍ਰਾਮ ਹੈਰੋਇਨ, ਇਕ ਆਈਫ਼ੋਨ ਅਤੇ ਇਕ ਓਪੋ ਫ਼ੋਨ ਬਰਾਮਦ ਹੋਇਆ। ਫ਼ੜੇ ਗਏ ਸਮੱਗਲਰਾਂ ਖ਼ਿਲਾਫ਼ ਥਾਣਾ ਮੱਖੂ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Read More : ਕਾਂਗਰਸ ਵੱਲੋਂ ਐੱਸ.ਸੀ. ਡਿਪਾਰਟਮੈਂਟ ਲਈ ਸਟੇਟ ਕੌਂਸਲ ਐਡਵਾਈਜ਼ਰੀ ਕਮੇਟੀ ਦਾ ਗਠਨ
