ਲੁਧਿਆਣਾ

ਬਰੈਂਪਟਨ ‘ਚ ਲੁਧਿਆਣਾ ਦੀ ਧੀ ਦੀ ਭੇਦਭਰੀ ਹਾਲਤ ‘ਚ ਮੌਤ

ਸਾਢੇ ਤਿੰਨ ਸਾਲ ਪਹਿਲਾਂ ਸੁਨਹਿਰੇ ਭਵਿੱਖ ਲਈ ਗਈ ਸੀ ਵਿਦੇਸ਼; ਜੁਲਾਈ ਵਿਚ ਮਾਪਿਆਂ ਨੇ ਮਨਾਉਣਾ ਸੀ ਜਨਮ ਦਿਨ

ਬਰੈਂਪਟਨ/ਲੁਧਿਆਣਾ, 27 ਅਪ੍ਰੈਲ : ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲੁਧਿਆਣਾ ਦੇ ਮੰਡੀ ਅਹਿਮਦਗੜ੍ਹ ਦੀ ਰਹਿਣ ਵਾਲੀ ਇੱਕ ਪੰਜਾਬਣ ਕੁੜੀ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਤਿਭਾ ਗੁਪਤਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ, ਪ੍ਰਤਿਭਾ ਦੀ ਲਾਸ਼ ਉਸ ਦੇ ਕਿਰਾਏ ਦੇ ਘਰ ਦੀਆਂ ਪੌੜੀਆਂ ਕੋਲ ਪਈ ਮਿਲੀ। ਮੁੱਢਲੀ ਜਾਂਚ ਵਿੱਚ ਉਸ ਦੇ ਸਰੀਰ ‘ਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਹੈ, ਜਿਸ ਕਾਰਨ ਮੌਤ ਦੇ ਕਾਰਨਾਂ ਨੂੰ ਲੈ ਕੇ ਰਹੱਸ ਬਣਿਆ ਹੋਇਆ ਹੈ। ਘਟਨਾ ਸਮੇਂ ਮਕਾਨ ਮਾਲਕ ਅਮਰੀਕਾ ਵਿੱਚ ਸੀ, ਜਿਸ ਕਾਰਨ ਘਰ ਵਿੱਚ ਕੋਈ ਹੋਰ ਮੌਜੂਦ ਨਹੀਂ ਸੀ।

ਪਰਿਵਾਰ ਵੱਲੋਂ ਪ੍ਰਤਿਭਾ ਨੂੰ ਕਈ ਵਾਰ ਫ਼ੋਨ ਕੀਤੇ ਗਏ ਪਰ ਜਦੋਂ ਕੋਈ ਜਵਾਬ ਨਾ ਮਿਲਿਆ ਤਾਂ ਮਾਪਿਆਂ ਨੂੰ ਚਿੰਤਾ ਹੋਈ। ਉਨ੍ਹਾਂ ਨੇ ਤੁਰੰਤ ਪ੍ਰਤਿਭਾ ਦੇ ਕੰਪਨੀ ਮਾਲਕ ਨਾਲ ਸੰਪਰਕ ਕੀਤਾ। ਮਾਲਕ ਦੀ ਸ਼ਿਕਾਇਤ ‘ਤੇ ਕੈਨੇਡਾ ਪੁਲਿਸ ਨੇ ਘਰ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਅਤੇ ਲੜਕੀ ਦੀ ਲਾਸ਼ ਬਰਾਮਦ ਕੀਤੀ।

ਪ੍ਰਤਿਭਾ ਸਾਢੇ ਤਿੰਨ ਸਾਲ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਈ ਸੀ ਅਤੇ ਉੱਥੇ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਵਿੱਚ ਕੰਮ ਕਰਦੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਜੁਲਾਈ ਮਹੀਨੇ ਵਿਚ ਆਪਣੀ ਧੀ ਦਾ ਜਨਮ ਦਿਨ ਮਨਾਉਣ ਲਈ ਕੈਨੇਡਾ ਜਾਣਾ ਸੀ। ਘਰ ਵਿੱਚ ਖੁਸ਼ੀਆਂ ਦਾ ਮਾਹੌਲ ਸੋਗ ਵਿੱਚ ਬਦਲ ਗਿਆ ਹੈ।

Read More : ਈਡੀ ਵੱਲੋਂ ਸਾਬਕਾ ਡੀਆਈਜੀ ਹਰਚਰਨ ਭੁੱਲਰ ਦੇ ਟਿਕਾਣਿਆਂ ‘ਤੇ ਛਾਪੇਮਾਰੀ

Leave a Reply

Your email address will not be published. Required fields are marked *