ASR

ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਮਾਸਟਰ ਮਿੱਠੂ ਸਿੰਘ ਕਾਨੇਕੇ ਨੇ ਲਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਚੁਣੌਤੀ ਦੇਣ ਦੇ ਦੋਸ਼

ਅੰਮ੍ਰਿਤਸਰ, 27 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਵੱਲੋਂ ਮਾਸਟਰ ਮਿੱਠੂ ਸਿੰਘ ਕਾਨੇਕੇ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ-ਪੱਤਰ ਸੌਂਪ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤਲਬ ਕਰਨ ਦੀ ਮੰਗ ਕੀਤੀ ਗਈ ਹੈ। ਵਫ਼ਦ ਨੇ ਅਪੀਲ ਕੀਤੀ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿਚ ਦਿੱਤੇ ਬਿਆਨਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

ਗੱਲਬਾਤ ਕਰਦਿਆਂ ਮਾਸਟਰ ਮਿੱਠੂ ਸਿੰਘ ਕਾਨੇਕੇ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਬਿਆਨਾਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਅਥਾਰਟੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਆਪਣੇ ’ਤੇ ਹੋਈਆਂ ਸਾਜ਼ਿਸ਼ਾਂ ਅਤੇ ਹਮਲਿਆਂ ਬਾਰੇ ਕੀਤੇ ਗਏ ਦਾਅਵਿਆਂ ਦੇ ਸਬੂਤ ਜਨਤਕ ਕੀਤੇ ਜਾਣੇ ਚਾਹੀਦੇ ਹਨ। ਜੇਕਰ ਇਹ ਬਿਆਨ ਬਿਨਾਂ ਕਿਸੇ ਆਧਾਰ ਦੇ ਦਿੱਤੇ ਗਏ ਹਨ, ਤਾਂ ਅਕਾਲ ਤਖ਼ਤ ਸਾਹਿਬ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇ।

ਮਾਸਟਰ ਕਾਨੇਕੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 106 ਸਾਲਾਂ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਇਸ ਤਰ੍ਹਾਂ ਚੈਲੰਜ ਕੀਤਾ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਪੰਥ ਸਦਾ ਹੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੁੰਦਾ ਆਇਆ ਹੈ, ਪਰ ਅਜਿਹਾ ਰਵੱਈਆ ਕਦੇ ਨਹੀਂ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਬਰਕਰਾਰ ਰੱਖਿਆ ਜਾਵੇ।

Read More : ਕਲਯੁਗੀ ਪਿਓ ਨੇ ਨਾਬਾਲਿਗ ਧੀ ਦਾ ਕੀਤਾ ਕਤਲ

Leave a Reply

Your email address will not be published. Required fields are marked *