Breaking news

‘ਆਪ’ ਨੇ ਵਿਧਾਇਕਾਂ ਤੇ ਆਗੂਆਂ ਦੀ ਸੱਦੀ ਮੀਟਿੰਗ, ਕੱਲ੍ਹ ਜਲੰਧਰ ‘ਚ ਹੋਵੇਗਾ ਮੰਥਨ

ਜਲੰਧਰ, 28 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਆਪਣੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੈਦਾ ਹੋਏ ਰਾਜਨੀਤਿਕ ਸੰਕਟ ਨੂੰ ਹੱਲ ਕਰਨ ਲਈ ਹੁਣ ‘ਕ੍ਰਾਈਸਿਸ ਮੈਨੇਜਮੈਂਟ’ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਬੁੱਧਵਾਰ 29 ਅਪ੍ਰੈਲ ਨੂੰ ਜਲੰਧਰ ਵਿਚ ਇਕ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਪਾਰਟੀ ਦੇ ਵਿਧਾਇਕ, ਬਲਾਕ ਆਬਜ਼ਰਵਰ ਅਤੇ ਸਾਰੇ ਫਰੰਟਲ ਸੰਗਠਨਾਂ ਦੇ ਮੁਖੀ ਸ਼ਾਮਲ ਹੋਣਗੇ।

ਇਹ ਮੀਟਿੰਗ ਜਲੰਧਰ ਦੇ ਇਕ ਆਡੀਟੋਰੀਅਮ ਵਿਚ ਹੋਵੇਗੀ, ਜਿਸ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਖਾਸ ਤੌਰ ‘ਤੇ ਹਾਜ਼ਰ ਹੋਣਗੇ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਤੋਂ ਫੀਡਬੈਕ ਲੈਣਾ ਅਤੇ ਹਾਲ ਹੀ ਦੇ ਘਟਨਾਕ੍ਰਮ ਤੋਂ ਬਾਅਦ ਪਾਰਟੀ ਵਰਕਰਾਂ ਦਾ ਮਨੋਬਲ ਬਹਾਲ ਕਰਨਾ ਹੈ।

ਇਸ ਦੌਰਾਨ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਰਾਜ ਸਭਾ ਦੇ ਸਕੱਤਰ ਜਨਰਲ ਨੂੰ ਇੱਕ ਪੱਤਰ ਲਿਖ ਕੇ ਸੰਸਦ ਮੈਂਬਰਾਂ ਦੇ ਰਿਕਾਰਡ ਤੋਂ ‘ਆਪ’ ਦਾ ਨਾਮ ਅਣਅਧਿਕਾਰਤ ਤਰੀਕੇ ਨਾਲ ਹਟਾਉਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਅਤੇ ਉਨ੍ਹਾਂ ਆਦੇਸ਼ਾਂ ਦੀਆਂ ਕਾਪੀਆਂ ਮੰਗੀਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ।

Read More : ਸ਼ੰਭੂ ਰੇਲਵੇ ਟਰੈਕ ‘ਤੇ ਧਮਾਕਾ: ਇਕ ਲਾਸ਼ ਬਰਾਮਦ, ਰੇਲ ਆਵਾਜਾਈ ਪ੍ਰਭਾਵਿਤ

Leave a Reply

Your email address will not be published. Required fields are marked *