bomb threats

ਪਟਿਆਲਾ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮੁੜ ਮਿਲੀ ਧਮਕੀ

ਪੁਲਿਸ ਤੇ ਬੰਬ ਸਕੁਐਡ ਵੱਲੋਂ ਤਲਾਸ਼ੀ ਜਾਰੀ; ਸਾਵਧਾਨੀ ਵਜੋਂ ਬੱਚਿਆਂ ਨੂੰ ਭੇਜਿਆ ਘਰ

ਪਟਿਆਲਾ, 29 ਅਪ੍ਰੈਲ : ਪਟਿਆਲਾ ਸ਼ਹਿਰ ਦੇ ਵੱਕਾਰੀ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੇ ਈਮੇਲ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਬੰਧਕਾਂ ਨੇ ਸੂਝ-ਬੂਝ ਦਿਖਾਉਂਦਿਆਂ ਮਾਪਿਆਂ ਨੂੰ ਸੁਨੇਹੇ ਭੇਜ ਕੇ ਬੱਚਿਆਂ ਨੂੰ ਸੁਰੱਖਿਅਤ ਘਰ ਲੈ ਜਾਣ ਦੀ ਅਪੀਲ ਕੀਤੀ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਬੰਬ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੂਰੇ ਸਕੂਲ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਈਮੇਲ ਕਿੱਥੋਂ ਆਈ ਹੈ।

ਇਸ ਦੌਰਾਨ ਸਕੂਲਾਂ ਤੋਂ ਸੁਨੇਹਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਮਾਪੇ ਸਕੂਲ ਪਹੁੰਚ ਗਏ, ਜਿਸ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਟ੍ਰੈਫਿਕ ਜਾਮ ਦੀ ਸਥਿਤੀ ਵੀ ਦੇਖਣ ਨੂੰ ਮਿਲੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਦੇ ਲਗਭਗ 12 ਸਕੂਲਾਂ, ਜਿਨ੍ਹਾਂ ਵਿੱਚ ਭੂਪਿੰਦਰਾ ਇੰਟਰਨੈਸ਼ਨਲ ਅਤੇ ਹੋਰ ਪ੍ਰਮੁੱਖ ਸਕੂਲ ਸ਼ਾਮਲ ਹਨ, ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇੰਨਾ ਹੀ ਨਹੀਂ, ਚੰਡੀਗੜ੍ਹ ਦੀਆਂ ਅਦਾਲਤਾਂ ਨੂੰ ਵੀ ਇਸੇ ਤਰ੍ਹਾਂ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ। ਸਥਿਤੀ ਕੰਟਰੋਲ ਹੇਠ ਹੈ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Read More : ਸੰਜੀਵ ਅਰੋੜਾ ਵੱਲੋਂ ਸੂਬੇ ਭਰ ‘ਚ ਤੁਰੰਤ ਫੌਗਿੰਗ ਕਰਵਾਉਣ ਦੇ ਸਖ਼ਤ ਆਦੇਸ਼

Leave a Reply

Your email address will not be published. Required fields are marked *