Preetpal Phagwara

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ‘ਚ ਸ਼ਾਮਲ, ਸੀਐਮ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਪ੍ਰਸਿੱਧ ਪਹਿਲਵਾਨ ਪ੍ਰੀਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਓਐਸਡੀ ਰਾਜਵੀਰ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਕਾਰੀ ਖਿਤਾਬ ਜਿੱਤਣ ਵਾਲੇ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਦੋਆਬਾ ਖੇਤਰ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਅਤੇ ਖਿਡਾਰੀਆਂ ਦਾ ਪਾਰਟੀ ਵਿੱਚ ਵਧਦਾ ਵਿਸ਼ਵਾਸ ਬਦਲਾਅ ਦਾ ਪ੍ਰਤੀਕ ਹੈ। ਦੂਜੇ ਪਾਸੇ ਪਹਿਲਵਾਨ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ‘ਰੰਗਲਾ ਪੰਜਾਬ’ ਮਿਸ਼ਨ ਤੋਂ ਪ੍ਰਭਾਵਿਤ ਹੋ ਕੇ ਆਏ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਤਨਦੇਹੀ ਨਾਲ ਕੰਮ ਕਰਨਗੇ।

Read More : MLA ਗੁਰਲਾਲ ਘਨੌਰ ਦੇ ਪੁੱਤਰ ਨੇ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਤਮਗਾ

Leave a Reply

Your email address will not be published. Required fields are marked *