ਹੈਰੋਇਨ

ਨਾਰਕੋ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼, 6 ਕਿੱਲੋ ਹੈਰੋਇਨ ਸਣੇ ਇਕ ਕਾਬੂ

ਗ੍ਰਿਫ਼ਤਾਰ ਮੁਲਜ਼ਮ ਦੁਬਈ ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ ’ਤੇ ਕਰ ਰਿਹਾ ਸੀ ਕੰਮ

ਅੰਮ੍ਰਿਤਸਰ, 30 ਅਪ੍ਰੈਲ : ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ 6 ਕਿੱਲੋ ਹੈਰੋਇਨ ਸਮੇਤ ਇਕ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ (ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ) ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਨਸ਼ਿਆਂ ਦੀ ਸਮੱਗਲਿੰਗ ਲਈ ਉਸ ਵੱਲੋਂ ਵਰਤੀ ਜਾਣ ਵਾਲੀ ਹੁੰਡਈ ਆਈ10 ਕਾਰ (ਨੰਬਰ ਪੀਬੀ10-ਸੀਵੀ-3211) ਨੂੰ ਵੀ ਜ਼ਬਤ ਕਰ ਲਿਆ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ, ਜੋ ਨਸ਼ਿਆਂ ਦੀ ਸਮੱਗਲਿੰਗ ’ਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ ’ਤੇ ਮੁਲਜ਼ਮ ਲਵਪ੍ਰੀਤ ਸਿੰਘ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ।

ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਸਿੰਘ ਨੇ ਹਾਲ ਹੀ ’ਚ ਹੈਰੋਇਨ ਦੀ ਇਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ’ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ। ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਸ ਟੀਮ ਇਲਾਕੇ ’ਚ ਪਹੁੰਚੀ ਅਤੇ ਸ਼ੱਕੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 6 ਕਿੱਲੋ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

Read More : ਘਰੇਲੂ ਝਗੜੇ ਕਾਰਨ ਨੌਜਵਾਨ ਵੱਲੋਂ ਸਾਲੇ ਤੇ ਸਹੁਰੇ ਦਾ ਗੋਲੀਆਂ ਮਾਰ ਕੇ ਕਤਲ

Leave a Reply

Your email address will not be published. Required fields are marked *