10 ਮਈ 2026: ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ (Bollywood actress Preity Zinta) ਸ਼ਨੀਵਾਰ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਸ਼ਰਧਾਲੂ ਪ੍ਰੀਤੀ ਜ਼ਿੰਟਾ ਦੇ ਦਰਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਸਨ। ਇਸ ਦੌਰਾਨ ਪ੍ਰੀਤੀ ਜ਼ਿੰਟਾ ਨੇ ਪਰਮਾਤਮਾ ਦੀ ਗੁਰਬਾਣੀ ਦਾ ਕੀਰਤਨ ਸੁਣਿਆ। ਉਨ੍ਹਾਂ ਆਪਣੀ ਟੀਮ ਕਿੰਗਜ਼ ਪੰਜਾਬ ਦੀ ਜਿੱਤ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਬੁਲਾਇਆ ਹੈ ਅਤੇ ਉਹ ਦਰਸ਼ਨ ਕਰਨ ਆਈ ਹੈ।
