15 ਮਈ 2026: ਆਈਪੀਐਲ 2026 ਦਾ 59ਵਾਂ ਮੈਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਲਖਨਊ ਸੁਪਰ ਜਾਇੰਟਸ (ਐਲਐਸਜੀ) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਸ਼ਾਮ 7:30 ਵਜੇ ਖੇਡਿਆ ਜਾਵੇਗਾ।
ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਚੇਨਈ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੈ। ਟੀਮ ਆਪਣੇ ਪਿਛਲੇ ਤਿੰਨ ਮੈਚ ਜਿੱਤਣ ਤੋਂ ਬਾਅਦ ਅੰਕ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਹੈ। ਰਿਸ਼ਭ ਪੰਤ ਦੀ ਕਪਤਾਨੀ ਵਾਲੀ ਲਖਨਊ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ।
