Police-arrests

ਯੁੱਧ ਨਸ਼ਿਆਂ ਵਿਰੁੱਧ ਦੇ 445ਵੇਂ ਦਿਨ, 14.8 ਕਿਲੋ ਹੈਰੋਇਨ ਅਤੇ 12 ਕਿਲੋ ਆਈਸੀਈ ਸਮੇਤ 68 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 21 ਮਈ 2026 : ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਅਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 13,007 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17,711 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1,108 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

120ਵੇਂ ਦਿਨ, ਪੁਲਿਸ ਟੀਮਾਂ ਨੇ 557 ਥਾਵਾਂ ‘ਤੇ ਛਾਪੇਮਾਰੀ ਕਰਕੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 10 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।

Leave a Reply

Your email address will not be published. Required fields are marked *