ਚੰਡੀਗੜ੍ਹ, 24 ਮਈ, 2026: ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ 26 ਮਈ, 2026 (ਮੰਗਲਵਾਰ) ਨੂੰ ਪੂਰੇ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ। ਇਹ ਛੁੱਟੀ ਚੰਡੀਗੜ੍ਹ ਵਿੱਚ ਸਥਿਤ ਸਾਰੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ‘ਤੇ ਵੀ ਲਾਗੂ ਹੋਵੇਗੀ।
