ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਿਰ ਤੋਂ ਪੈਰੋਲ ਮਿਲ ਗਈ ਹੈ। ਅੱਜ ਸਵੇਰੇ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਹੇਠ ਸੁਨਾਰੀਆ ਜੇਲ੍ਹ ਤੋਂ ਬਾਹਰ ਕੱਢਿਆ ਗਿਆ।
ਦੱਸ ਦਈਏ ਕਿ ਇਸ ਵਾਰ ਰਾਮ ਰਹੀਮ ਰੋਹਤਕ ਜੇਲ੍ਹ ਤੋਂ ਉੱਤਰ ਪ੍ਰਦੇਸ਼ ਬਾਘਪਤ ਦੇ ਬਰਨਾਵਾ ਆਸ਼ਰਮ ਨਹੀਂ ਸਗੋਂ ਸਿਰਸਾ ਡੇਰੇ ਜਾਵੇਗਾ। ਇਹ ਪਹਿਲੀ ਵਾਰ ਹੈ ਕਿ 2017 ਵਿਚ ਸਜਾ ਸੁਣਾਉਣ ਦੇ ਬਾਅਦ ਉਸ ਨੂੰ ਸਿਰਸਾ ਡੇਰੇ ਵਿੱਚ ਜਾਣ ਦੀ ਇਜਾਜ਼ਤ ਮਿਲੀ ਹੈ।
ਰਾਮ ਰਹੀਮ ਨੇ ਪ੍ਰੇਮੀਆਂ ਨੂੰ ਦਿੱਤਾ ਸੰਦੇਸ਼
ਡੇਰਾ ਸਿਰਸਾ ਪਹੁੰਚਦੇ ਹੀ ਰਾਮ ਰਹੀਮ ਨੇ ਪ੍ਰੇਮੀਆਂ ਨੂੰ ਸੰਦੇਸ਼ ਦਿੱਤਾ ਹੈ। ਉਸ ਨੇ ਆਪਣੇ ਸੰਦੇਸ਼ ਵਿਚ ਆਖਿਆ ਹੈ ਕਿ ਸੰਗਤ ਡੇਰੇ ਵਿਚ ਨਾ ਆਏ। ਆਪਣੇ ਘਰ ਵਿਚ ਰਹਿਣ। ਜਿਵੇਂ ਸੇਵਾਦਾਰ ਤੁਹਾਨੂੰ ਕਹਿਣਗੇ, ਉਸ ਮੁਤਾਬਕ ਅਮਲ ਕਰੋ।
ਦੱਸਣਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 2017 ਵਿਚ ਜੇਲ੍ਹ ਭੇਜਿਆ ਗਿਆ ਸੀ। ਉਸ ਤੋਂ ਬਾਅਦ ਉਹ ਕਈ ਵਾਰ ਪੈਰੋਲ ਅਤੇ ਫਰਲੋ ਉਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।
