ਸੀ.ਈ.ਓ. ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਬੀ.ਐਲ.ਓਜ਼. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ

ਚੰਡੀਗੜ੍ਹ 25 ਮਈ 2026: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐਲ. ਓ. ਕੋਲ ਜਮ੍ਹਾਂ ਕਰਵਾਉਣਾ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਪੰਜਾਬਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬੀ.ਐਲ.ਓ. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ।

Leave a Reply

Your email address will not be published. Required fields are marked *