ਅੰਮ੍ਰਿਤਸਰ ਦੇ ਨਵੇਂ ਮੇਅਰ ਜਤਿੰਦਰ ਭਾਟੀਆ ਨੇ ਸੰਭਾਲਿਆਾ ਅਹੁਦਾ

ਕਿਹਾ-ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ

ਅੰਮ੍ਰਿਤਸਰ-ਸਥਾਨਕ ਨਗਰ ਨਿਗਮ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਪਣਾ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅੱਜ ਇਤਿਹਾਸਿਕ ਦਿਨ ਹੈ ਜੋ ਅੰਮ੍ਰਿਤਸਰ ਨੂੰ ‘ਆਪ’ ਦਾ ਮੇਅਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਾਸੀਆਂ ਦੀਆਂ ਆਸਾਂ ’ਤੇ ਖਰ੍ਹੇ ਉਤਰਨ ਵਾਸਤੇ ਸਾਰੇ ਮਿਲ ਕੇ ਰਾਤ-ਦਿਨ ਕੰਮ ਕਰਾਂਗੇ।

ਇਸ ਦੌਰਾਨ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਉਹ ਗੁਰੂ ਨਗਰੀ ਦੀ ਸੇਵਾ ਹੁਣ ਹੀ ਸ਼ੁਰੂ ਕਰ ਦੇਣਗੇ। ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ। ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ, ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ, ਜ਼ਿਲਾ ਪ੍ਰਧਾਨ ਮਨੀਸ਼ ਅਗਰਵਾਲ, ਕੌਂਸਲਰ ਵਿੱਕੀ ਦੱਤਾ ਆਦਿ ਮੌਜੂਦ ਸਨ।

ਕਈ ਕੌਸਲਰਾਂ ’ਤੇ ਹੋਈ ਐੱਫ. ਆਈ. ਆਰ. ਦਰਜ

ਥਾਣਾ ਮਜੀਠਾ ਰੋਡ ਦੀ ਪੁਲਸ ਨੇ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ’ਤੇ ਅੰਮ੍ਰਿਤਸਰ ਵਿਚ ਅਣਪਛਾਤੇ ਕੌਂਸਲਰਾਂ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਕਮਿਸ਼ਨਰ ਦੀ ਸ਼ਿਕਾਇਤ ਅਨੁਸਾਰ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਹੰਗਾਮਾ ਹੋਇਆ ਸੀ। ਕੁਝ ਅਣਪਛਾਤੇ ਵਿਅਕਤੀਆਂ ਨੇ ਆਡੀਟੋਰੀਅਮ ਵਿਚ ਲੱਗੇ ਕੈਮਰੇ ਤੋੜ ਦਿੱਤੇ ਅਤੇ ਕੈਮਰਾ ਕਰਮਚਾਰੀਆਂ ਨਾਲ ਧੱਕਾ-ਮੁੱਕੀ ਵੀ ਕੀਤੀ।

Leave a Reply

Your email address will not be published. Required fields are marked *