ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਕ ਪਾਸੇ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਿਆ ਜਾ ਸਕਦਾ ਹੈ। ਸ਼ੁੱਕਰਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਸਰਹੱਦ ‘ਤੇ ਚੱਕਰਵਾਤੀ ਹਵਾਵਾਂ ਦਾ ਇਕ ਖੇਤਰ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਜ਼ਿਲ੍ਹੇ ਕੱਲ੍ਹ ਤੋਂ ਹੀ ਬੱਦਲਵਾਈ ਵਾਲੇ ਹਨ, ਇਸ ਕਾਰਨ ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਵਧਿਆ, ਉੱਥੇ ਹੀ ਵੱਧ ਤੋਂ ਵੱਧ ਤਾਪਮਾਨ ਵੀ 0.5 ਡਿਗਰੀ ਘਟ ਗਿਆ।
ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ ਅਤੇ ਉਸ ਤੋਂ ਬਾਅਦ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।
ਬੀਤੇ ਦਿਨ ਸਰਗਰਮ ਹੋਏ ਪੱਛਮੀ ਗੜਬੜ ਤੋਂ ਬਾਅਦ ਦੋ ਹੋਰ ਨਵੇਂ ਪੱਛਮੀ ਗੜਬੜ ਦੇ ਸਰਗਰਮ ਹੋਣ ਦੀ ਉਮੀਦ ਹੈ। 29 ਜਨਵਰੀ ਨੂੰ ਸਰਗਰਮ ਹੋਏ ਪੱਛਮੀ ਗੜਬੜ ਕਾਰਨ, 31 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 1 ਜਨਵਰੀ ਨੂੰ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਵੇਗਾ।
ਇਸ ਦੇ ਨਾਲ ਹੀ 4 ਫ਼ਰਵਰੀ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਬਦਲਾਅ ਕਾਰਨ, ਪੰਜਾਬ ਵਿੱਚ 31 ਜਨਵਰੀ ਤੋਂ 4 ਫ਼ਰਵਰੀ ਤਕ ਮੀਂਹ ਪੈਣ ਦੀ ਸੰਭਾਵਨਾ ਹੈ।