ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ : ਜ਼ਿਲਾ ਸੰਗਰੂਰ ਦੇ ਪਿੰਡ ਚੀਮਾ ਵਿਖੇ 20ਵੀਂ ਸਦੀ ਦੇ ਮਹਾਨ ਅਵਤਾਰ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਗੁਰਸਾਗਰ ਸਾਹਿਬ ਮਸਤੂਆਣਾ ਸਾਹਿਬ ਵਿਖੇ ਮਨਾਈ ਜਾ ਰਹੀ ਸਾਲਾਨਾ ਬਰਸੀ ਨੂੰ ਸਮਰਪਿਤ ਸੰਤਾਂ ਦੇ ਜਨਮ ਨਗਰ ਗੁਰਦੁਆਰਾ ਸ੍ਰੀ ਜਨਮ ਅਸਥਾਨ ਸਾਹਿਬ ਚੀਮਾ ਤੋਂ ਮਸਤੂਆਣਾ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਗੁਰਦੁਆਰਾ ਸ੍ਰੀ ਜਨਮ ਅਸਥਾਨ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੇ ਰਵਾਨਾ ਹੋਣ ਸਮੇਂ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਨੇ ਅਰਦਾਸ ਬੇਨਤੀ ਕੀਤੀ।
ਗੁਰਦੁਆਰਾ ਜਨਮ ਅਸਥਾਨ ਸਾਹਿਬ, ਕਲਗੀਧਰ ਟਰੱਸਟ ਬੜੂ ਸਾਹਿਬ, ਸਮੂਹ ਨਗਰ ਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦਾ ਚੀਮਾ ਪਿੰਡ ਝਾੜੋਂ, ਸ਼ਾਹਪੁਰ ਕਲਾਂ, ਸ਼ੇਰੋਂ, ਨਮੋਲ, ਉਭਾਵਾਲ, ਭੰਮਾਮੱਦੀ, ਬਡਰੁੱਖਾਂ ਆਦਿ ਪਿੰਡਾਂ ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਪਹੁੰਚੇ। ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

Leave a Reply

Your email address will not be published. Required fields are marked *