26 ਅਗਸਤ 2026: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਇੱਕ ਹਸਪਤਾਲ ਵਿੱਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ ਪੰਦਰਾਂ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਦੇ ਗਾਇਨੀਕੋਲੋਜੀ ਵਾਰਡ ਦੀ ਨਰਸਰੀ ਵਿੱਚ ਵਾਪਰੀ।
ਹਸਪਤਾਲ ਦੇ ਅਧਿਕਾਰੀਆਂ ਅਨੁਸਾਰ, ਹਾਦਸੇ ਸਮੇਂ ਨਰਸਰੀ ਵਿੱਚ 16 ਨਵਜੰਮੇ ਬੱਚੇ ਮੌਜੂਦ ਸਨ। ਉਨ੍ਹਾਂ ਵਿੱਚੋਂ ਸਿਰਫ਼ ਇੱਕ ਨੂੰ ਬਚਾਇਆ ਗਿਆ।
ਬਚਾਅ ਅਧਿਕਾਰੀਆਂ ਅਨੁਸਾਰ, ਨਰਸਰੀ ਦੇ ਅੰਦਰ ਇੱਕ ਏਅਰ ਕੰਡੀਸ਼ਨਰ ਕੰਪ੍ਰੈਸਰ ਫਟ ਗਿਆ, ਜਿਸ ਕਾਰਨ ਅੱਗ ਤੇਜ਼ੀ ਨਾਲ ਪੂਰੇ ਵਾਰਡ ਵਿੱਚ ਫੈਲ ਗਈ।
ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਅਧਿਕਾਰੀਆਂ ਅਨੁਸਾਰ, ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
Read More: ਨੌਜਵਾਨ ਦੀ ਅਮਰੀਕਾ ‘ਚ ਗੋ.ਲੀ ਮਾਰ ਕੇ ਹੱ.ਤਆ ਕਰ ਦਿੱਤੀ ਗਈ
