9 ਸਤੰਬਰ 2026: ਸਰਕਾਰ ਨੇ 12 ਸਤੰਬਰ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਰਿਪੋਰਟਾਂ ਅਨੁਸਾਰ, ਇਹ ਫੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਗਿਆ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸੰਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ, ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ 12 ਸਤੰਬਰ ਨੂੰ ਬੰਦ ਰਹਿਣਗੀਆਂ।
