22 ਸਤੰਬਰ 2026: ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਰਾਹੁਲ ਚਾਬਾ ਨੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੌਕੇ ‘ਤੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ, ਸੇਵਾ ਕੇਂਦਰ ਅਤੇ ਫਰੀਦ ਕੇਂਦਰ (ਬੈਂਕਿੰਗ ਖੇਤਰ ਨੂੰ ਛੱਡ ਕੇ) ਇਸ ਦਿਨ ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਕਿ ਜੇਕਰ 23 ਸਤੰਬਰ, 2026 ਨੂੰ ਕਿਸੇ ਵੀ ਵਿਦਿਅਕ ਸੰਸਥਾ ਵਿੱਚ ਕੋਈ ਪ੍ਰੀਖਿਆ ਪਹਿਲਾਂ ਹੀ ਤਹਿ ਕੀਤੀ ਗਈ ਹੈ, ਤਾਂ ਇਹ ਹੁਕਮ ਉਨ੍ਹਾਂ ਪ੍ਰੀਖਿਆ ਕੇਂਦਰਾਂ ਅਤੇ ਸੰਸਥਾਵਾਂ ‘ਤੇ ਲਾਗੂ ਨਹੀਂ ਹੋਵੇਗਾ।
Read More: ਈਡੀ ਨੇ ਮੋਹਾਲੀ ‘ਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਦਫਤਰ ‘ਤੇ ਛਾਪਾ ਮਾਰਿਆ
