ਮੋਗਾ ਵਿਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 2 ਜ਼ਖਮੀ, 3 ਗ੍ਰਿਫਤਾਰ

ਲੁੱਟ ਹੋਈ ਕਾਰ ਵੀ ਕੀਤੀ ਬਰਾਮਦ

ਮੋਗਾ ਜ਼ਿਲੇ ਵਿਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਵਿਚ 2 ਬਦਮਾਸ਼ ਜ਼ਖਮੀ ਹੋ ਗਏ, ਜਦਕਿ 3 ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਮੁਕਾਬਲਾ ਪਿੰਡ ਫਤਿਹਗੜ੍ਹ ਕੋਰੋਟਾਣਾ ਨੇੜੇ ਹੋਇਆ। ਇਨ੍ਹਾਂ ਬਦਮਾਸ਼ਾਂ ਨੇ ਧਰਮਕੋਟ ਸ਼ਹਿਰ ਦੇ ਪਿੰਡ ਮਾਹਲ ਤੋਂ ਇਕ ਕਿਆ ਕਾਰ ਲੁੱਟ ਲਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਕ ਦੁਕਾਨਦਾਰ ਤੋਂ 3 ਲੱਖ ਰੁਪਏ ਅਤੇ ਇਕ ਪੈਟਰੋਲ ਪੰਪ ਤੋਂ 10 ਹਜ਼ਾਰ ਰੁਪਏ ਵੀ ਲੁੱਟ ਲਏ।

ਐੱਸ. ਐੱਸ. ਪੀ. ਮੋਗਾ ਅਜੈ ਗਾਂਧੀ ਮੁਤਾਬਕ ਜਦੋਂ ਸੀ. ਆਈ. ਏ. ਸਟਾਫ਼ ਮੋਗਾ ਅਤੇ ਧਰਮਕੋਟ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋ ਬਦਮਾਸ਼ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੇ ਪੱਟ ਵਿਚ ਅਤੇ ਦੂਜੇ ਦੀ ਲੱਤ ਵਿਚ ਗੋਲੀ ਲੱਗੀ ਹੈ। ਜ਼ਖਮੀ ਬਦਮਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਸ ਦੌਰਾਨ ਪੁਲਸ ਨੇ ਮੌਕੇ ‘ਤੇ ਤਿੰਨ ਹੋਰ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਚੋਰੀ ਕੀਤੀ ਕੀਆ ਕਾਰ ਵੀ ਬਰਾਮਦ ਕਰ ਲਈ ਹੈ। ਇਸ ਕਾਰਵਾਈ ਵਿਚ ਪੁਲਿਸ ਟੀਮ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਇਸ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਦੀ ਉਮੀਦ ਹੈ।

Leave a Reply

Your email address will not be published. Required fields are marked *