ਬਟਾਲਾ : ਅੱਜ ਸਵੇਰੇ ਸਥਾਨਕ ਸ਼ਹਿਰ ਵਿਚ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਰੇਲਵੇ ਪੁਲਸ ਚੌਕੀ ਬਟਾਲਾ ਦੇ ਇੰਚਾਰਜ ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਹਰਸੇਮ ਸਿੰਘ ਵਾਸੀ ਅਜੀਤ ਨਗਰ ਬਟਾਲਾ, ਜੋ ਬੀਤੇ ਕੱਲ ਦਾ ਘਰੋਂ ਲਾਪਤਾ ਸੀ, ਦੀ ਅੱਜ ਪੂੰਦਰ ਫਾਟਕ ਨੇੜੇ ਰੇਲਵੇ ਟਰੈਕ ਬੁਰੀ ਤਰ੍ਹਾਂ ਕੱਟੀ ਹੋਈ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੇ ਭਰਾ ਗੁਰਮੀਤ ਸਿੰਘ ਦੇ ਬਿਆਨ ’ਤੇ ਬਣਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ।
