4 ਨਵੰਬਰ 2026: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸਵੇਰੇ ਪੰਜਾਬ ਦੇ ਮੋਗਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ। ਦਿੱਲੀ ਅਤੇ ਚੰਡੀਗੜ੍ਹ ਤੋਂ ਈਡੀ ਦੀਆਂ ਟੀਮਾਂ ਜਾਂਚ ਲਈ ਪਹੁੰਚੀਆਂ।
ਟੀਮ ਉਨ੍ਹਾਂ ਦੇ ਮੋਗਾ ਸਥਿਤ ਘਰ ਅਤੇ ਮੋਗਾ-ਲੁਧਿਆਣਾ ਰੋਡ ‘ਤੇ ਸਥਿਤ ਆਈਕਨ ਫਲੈਟਾਂ ਦੀ ਤਲਾਸ਼ੀ ਲੈ ਰਹੀ ਹੈ। ਸੀਆਰਪੀਐਫ ਨੇ ਕਾਰਵਾਈ ਦੌਰਾਨ ਇਲਾਕੇ ਨੂੰ ਘੇਰ ਲਿਆ ਹੈ। ਪੰਜਾਬ ਪੁਲਿਸ ਨੂੰ ਵੀ ਬਾਹਰ ਰੋਕ ਦਿੱਤਾ ਗਿਆ ਹੈ। ਘਰ ਅਤੇ ਫਲੈਟ ਦੀ ਤਲਾਸ਼ੀ ਲੈਣ ਤੋਂ ਬਾਅਦ, ਟੀਮਾਂ ਲੁਧਿਆਣਾ ਸਥਿਤ ਉਨ੍ਹਾਂ ਦੇ ਨਾਨਕੇ ਘਰ ਵੱਲ ਵਧੀਆਂ।
ਡਾ. ਅਮਨਦੀਪ ਕੌਰ ਅਰੋੜਾ ਨੂੰ 2027 ਦੀਆਂ ਪੰਜਾਬ ਚੋਣਾਂ ਲਈ ਤਿੰਨ ਦਿਨ ਪਹਿਲਾਂ ਹੀ ‘ਆਪ’ ਵੱਲੋਂ ਦੁਬਾਰਾ ਨਾਮਜ਼ਦ ਕੀਤਾ ਗਿਆ ਸੀ। ਅਮਨਦੀਪ ਪੰਜਾਬ ਵਿੱਚ ‘ਆਪ’ ਦੀ ਮਹਿਲਾ ਵਿੰਗ ਦੀ ਪ੍ਰਧਾਨ ਵੀ ਹੈ।
ਅਮਨਦੀਪ ‘ਤੇ ਛਾਪੇਮਾਰੀ ਬਾਰੇ ਪਤਾ ਲੱਗਣ ‘ਤੇ, ਉਨ੍ਹਾਂ ਦੇ ਸਮਰਥਕ ਗੁੱਸੇ ਵਿੱਚ ਆ ਗਏ। ਉਹ ਵਿਧਾਇਕ ਦੇ ਘਰ ਦੇ ਬਾਹਰ ਇਕੱਠੇ ਹੋ ਗਏ ਅਤੇ ਈਡੀ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਹਾਲਾਂਕਿ, ਈਡੀ ਦੇ ਛਾਪੇਮਾਰੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਮੋਗਾ ਦੇ ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ ਅਤੇ ਸ਼ਹਿਰੀ ਮੁਖੀ ਪ੍ਰੇਮ ਚੰਦ ਚੱਕੀਵਾਲਾ ਨੇ ਦੋਸ਼ ਲਗਾਇਆ ਕਿ ਵਿਧਾਇਕ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਹੈ।
