ਪੰਜਾਬ ਪੁਲਿਸ ਨੇ ਸੂਬੇ ਭਰ ਦੇ 214 ਬੱਸ ਅੱਡਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ 5 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਵਕ ਢੰਗ ਨਾਲ ਮਨਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ 214 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਮੁਹਿੰਮ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸਮੇਂ ਚਲਾਈ ਗਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ, ਜੋ ਨਿੱਜੀ ਤੌਰ ‘ਤੇ ਇਸ ਸੂਬਾ-ਪੱਧਰੀ ਅਪਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਬੱਸ ਅੱਡਿਆਂ ’ਤੇ ਚਲਾਈ ਗਈ ਇਸ ਮੁਹਿੰਮ ਦੌਰਾਨ 1161 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।

ਸਪੈਸ਼ਲ ਡੀਜੀਪੀ ਨੇ ਜਾਣਕਾਰੀ ਦਿੱਤੀ ਕਿ 100 ਤੋਂ ਵੱਧ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 216 ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 613ਵੇਂ ਦਿਨ ਅੱਜ 301 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 86 ਐਫਆਈਆਰਜ਼ ਦਰਜ ਕਰਕੇ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 613 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 91,031 ਤੱਕ ਪਹੁੰਚ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 2.5 ਕਿਲੋ ਹੈਰੋਇਨ, 2.5 ਕਿਲੋ ਅਫ਼ੀਮ, 488 ਨਸ਼ੀਲੀਆਂ ਗੋਲੀਆਂ ਅਤੇ 2.24 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

Read More: ਈਡੀ ਨੇ ਆਪ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ

Leave a Reply

Your email address will not be published. Required fields are marked *