cm-maan-press

ਸਿਆਸੀ ਵਿਰੋਧੀ ਸਾਜ਼ਿਸ਼ਾਂ ਘੜ ਸਕਦੇ, ਪਰ ਸਾਡਾ ਧਿਆਨ ਵਿਕਾਸ ਤੇ ਲੋਕ ਭਲਾਈ `ਤੇ ਹੀ ਰਹੇਗਾ: CM ਮਾਨ

ਚੰਡੀਗੜ੍ਹ 5 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਭਾਜਪਾ ਅਤੇ ਇਸ ਦੀਆਂ ਏਜੰਸੀਆਂ ਭਾਵੇਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਪਰ ਕੋਈ ਵੀ ਚੀਜ਼ ‘ਆਪ ਸਰਕਾਰ ਨੂੰ ਪੰਜਾਬ ਦੇ ਲੋਕਾਂ ਲਈ ਦਿਨ-ਰਾਤ ਮਿਹਨਤ ਕਰਨ ਤੋਂ ਨਹੀਂ ਰੋਕ ਸਕਦੀ। ‘ਆਪ ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਹੋਈ ਛਾਪੇਮਾਰੀ ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਵਿਰੋਧ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਪਰ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰ ਰਹੇ ‘ਆਪ ਆਗੂਆਂ ਵਿਰੁੱਧ ਜਾਂਚ ਏਜੰਸੀਆਂ ਨੂੰ ਕੁੱਝ ਨਹੀਂ ਮਿਲੇਗਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਡਰਾਵੇ, ਸਿਆਸੀ ਬਦਲਾਖ਼ੋਰੀ ਅਤੇ ਸਾਜ਼ਿਸ਼ਾਂ ਨਾ ਤਾਂ ਆਪ ਨੂੰ ਕਮਜ਼ੋਰ ਕਰ ਸਕਦੀਆਂ ਹਨ ਅਤੇ ਨਾ ਹੀ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਲੀਹੋਂ ਲਾਹ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਆਸੀ ਬਦਲਾਖ਼ੋਰੀ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਸਰਕਾਰ ਦੀਆਂ ਨੀਤੀਆਂ ਤੇ ਸਵਾਲ ਉਠਾਉਣ ਵਾਲਿਆਂ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਇਹ ਏਜੰਸੀਆਂ ਆਪਣੇ ਸਿਆਸੀ ਮਾਲਕਾਂ ਦੇ ਇਸ਼ਾਰੇ ਤੇ ਛਾਪੇ ਮਾਰਨ ਲਈ ਆਜ਼ਾਦ ਹਨ, ਪਰ ਇਨ੍ਹਾਂ ਨੂੰ ‘ਆਪ` ਆਗੂਆਂ ਵਿਰੁੱਧ ਕੁੱਝ ਨਹੀਂ ਮਿਲੇਗਾ, ਜੋ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।”

ਮੁੱਖ ਮੰਤਰੀ ਨੇ ਆਖਿਆ, “ਅਜਿਹੇ ਹਥਕੰਡੇ ਨਾ ਤਾਂ ਆਮ ਆਦਮੀ ਪਾਰਟੀ ਨੂੰ ਡਰਾ ਸਕਦੇ ਹਨ ਅਤੇ ਨਾ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਕਮਜ਼ੋਰ ਕਰ ਸਕਦੇ ਹਨ। ਪੰਜਾਬ ਦੇ ਲੋਕਾਂ ਨੇ ਸਾਨੂੰ ਬਦਲਾਅ ਅਤੇ ਵਿਕਾਸ ਲਈ ਫਤਵਾ ਦਿੱਤਾ ਹੈ ਅਤੇ ਸਿਆਸੀ ਧੱਕੇਸ਼ਾਹੀ ਦਾ ਕੋਈ ਵੀ ਹਰਬਾ ਇਸ ਮਿਸ਼ਨ ਨੂੰ ਰੋਕ ਨਹੀਂ ਸਕਦਾ।”

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਆਸੀ ਹਿਸਾਬ-ਕਿਤਾਬ ਬਰਾਬਰ ਕਰਨ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ `ਤੇ ਧਿਆਨ ਦੇਣਾ ਚਾਹੀਦਾ ਹੈ। ਸਿਆਸੀ ਸਾਜ਼ਿਸ਼ਾਂ ਅਤੇ ਦਬਾਅ ਦੀਆਂ ਚਾਲਾਂ ਸਾਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਪਾਸੇ ਨਹੀਂ ਹਟਾ ਸਕਦੀਆਂ।”

ਸਿਆਸੀ ਰੈਲੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਹੁਲ ਗਾਂਧੀ ਸਮੇਤ ਹਰ ਸਿਆਸੀ ਆਗੂ ਰੈਲੀਆਂ ਕਰਨ ਅਤੇ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ। ਲੋਕਤੰਤਰ ਵਿਚਾਰ ਪ੍ਰਗਟਾਵੇ ਅਤੇ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈਣ ਦੀ ਆਜ਼ਾਦੀ ਨਾਲ ਹੀ ਪ੍ਰਫੁੱਲਤ ਹੁੰਦਾ ਹੈ ਅਤੇ ਹਰ ਕਿਸੇ ਨੂੰ ਅਜਿਹਾ ਕਰਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੈ।”

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਕੇਵਲ ਵਿਧਾਇਕ ਬਣ ਜਾਣਾ ਹੀ ਕਾਫ਼ੀ ਨਹੀਂ ਹੈ। ਚੁਣੇ ਹੋਏ ਨੁਮਾਇੰਦਿਆਂ ਦੀ ਇਹ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਪਾਰਟੀ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣ, ਇਸ ਦੇ ਅਸੂਲਾਂ ਦੀ ਪਾਲਣਾ ਕਰਨ ਅਤੇ ਜਥੇਬੰਦਕ ਸਰਗਰਮੀਆਂ ਵਿੱਚ ਸਰਗਰਮ ਯੋਗਦਾਨ ਪਾਉਣ। ਸਿਆਸੀ ਜ਼ਿੰਮੇਵਾਰੀ ਸਿਰਫ਼ ਚੋਣ ਜਿੱਤਣ ਤੱਕ ਸੀਮਤ ਨਹੀਂ ਹੁੰਦੀ।

Read More: ਈਡੀ ਨੇ ਆਪ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ

Leave a Reply

Your email address will not be published. Required fields are marked *