Punjab-Police

ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ

ਚੰਡੀਗੜ੍ਹ 11 ਨਵੰਬਰ 2026: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 294ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 406 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

294ਵੇਂ ਦਿਨ, ਪੁਲਿਸ ਟੀਮਾਂ ਨੇ 87 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਕੋਲੋਂ ਨੌਂ ਹਥਿਆਰ ਬਰਾਮਦ ਹੋਏ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83,529 ਹੋ ਗਈ ਹੈ।

ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *