ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਹਥਿਆਰਾਂ ਤੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ 17 ਨਵੰਬਰ 2026 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ ਸੱਤ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਦੇ ਕਬਜ਼ੇ ਵਿੱਚੋਂ 38.962 ਕਿਲੋਗ੍ਰਾਮ ਹੈਰੋਇਨ, 10 ਪਿਸਤੌਲ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਇਸ ਗਿਰੋਹ ਦੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਗਿਰੋਹ ਦੇ ਤਾਰ ਹੋਰ ਕਿਹੜੇ ਵਿਅਕਤੀਆਂ ਅਤੇ ਤਸਕਰੀ ਨੈੱਟਵਰਕਾਂ ਨਾਲ ਜੁੜੇ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਦਾ ਦੌਰਾ ਕਰਨਗੇ

Leave a Reply

Your email address will not be published. Required fields are marked *