18 ਨਵੰਬਰ 2026: ਚਮੋਲੀ ਜ਼ਿਲ੍ਹੇ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦ ਕਿਸ਼ੋਰ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜੋਤੀਰਮਠ ਸੀ। ਭੂਚਾਲ ਸਵੇਰੇ 10.24 ਵਜੇ ਦਰਜ ਕੀਤਾ ਗਿਆ।
ਜ਼ਿਲੇ ‘ਚ ਕਿਤੇ ਵੀ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਪ੍ਰਸ਼ਾਸਨ ਮੁਤਾਬਕ ਸਥਿਤੀ ਆਮ ਵਾਂਗ ਹੈ। ਭੂਚਾਲ ਤੋਂ ਬਾਅਦ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ। ਫਿਲਹਾਲ ਜ਼ਿਲ੍ਹੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।
Read More: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਦਾ ਦੌਰਾ ਕਰਨਗੇ
