ਲਹਿਰਾ :- ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿਚ ਸਥਿਤ ਧਾਰਮਿਕ ਅਸਥਾਨਾਂ ਵਿਚ ਸੰਗਤਾਂ ਵੱਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਯੋਜਿਤ ਧਾਰਮਿਕ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਅਤੇ ਮੰਦਰਾਂ ਵਿਚ ਇਕੱਤਰ ਹੋਈ ਸੰਗਤ ਨੂੰ ਪਵਿੱਤਰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਭੇਟ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਮਹਾਰਾਜ ਵੱਲੋਂ ਦਿਖਾਏ ਮਾਰਗ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਮੇਸ਼ਾ ਵਿਆਪਕ ਲੋਕ ਹਿਤਾਂ ਨੂੰ ਮੱਦੇਨਜ਼ਰ ਕਾਰਜ ਕੀਤੇ ਅਤੇ ਮਨੁੱਖਤਾ ਦੀ ਤਨ ਮਨ ਨਾਲ ਸੇਵਾ ਕੀਤੀ।
ਕੈਬਨਿਟ ਮੰਤਰੀ ਗੋਇਲ ਮੂਨਕ, ਮਕਰੋੜ ਸਾਹਿਬ, ਆਲਮਪੁਰ, ਗੁਰਨੇ ਖੁਰਦ, ਲੇਹਲ ਕਲਾਂ, ਬੱਲਰਾ ਆਦਿ ਵਿਖੇ ਕਰਵਾਏ ਧਾਰਮਿਕ ਸਮਾਗਮਾਂ ’ਚ ਸ਼ਾਮਲ ਹੋਏ।
ਇਸ ਦੌਰਾਨ ਵੱਖ-ਵੱਖ ਧਾਰਮਿਕ ਸੰਸਥਾਵਾਂ ਦੀ ਤਰਫੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੀ. ਏ. ਰਾਕੇਸ਼ ਕੁਮਾਰ ਗੁਪਤਾ, ਬੂਟਾ ਸਿੰਘ ਸਰਪੰਚ ਆਲਮਪੁਰ, ਮੱਖਣ ਸਿੰਘ ਸਰਪੰਚ, ਬਿੱਟੂ ਸਿੰਘ, ਚਰਨਜੀਤ ਸ਼ਰਮਾ, ਗੁਰਪ੍ਰੀਤ ਸਿੰੰਘ, ਜਸਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।
