ਕਤਲ ਕੇਸ ਵਿਚ ਸਨ ਭਗੌੜੇ
ਅਮਰੀਕਾ ਨੇ ਗ਼ੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 116 ਹੋਰ ਭਾਰਤੀਆਂ ਨੂੰ ਜ਼ਬਰਦਸਤੀ ਦੇਸ਼ ਨਿਕਾਲਾ ਦੇ ਦਿੱਤਾ। ਇਸ ਵਾਰ ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਸਾਰੇ ਮਰਦਾਂ ਨੂੰ ਹੱਥਕੜੀਆਂ ਲਗਾਈਆਂ ਗਈਆਂ ਅਤੇ ਸ਼ਨੀਵਾਰ ਰਾਤ 11.30 ਵਜੇ ਅਮਰੀਕੀ ਹਵਾਈ ਫੌਜ ਦਾ ਜਹਾਜ਼ ਗਲੋਬਮਾਸਟਰ ਵਿਚ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਿਆ ਗਿਆ।
ਹਵਾਈ ਅੱਡੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਵਾਈ ਗਈ। ਲਗਭਗ 5 ਘੰਟਿਆਂ ਦੀ ਤਸਦੀਕ ਤੋਂ ਬਾਅਦ ਸਾਰਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿਚ ਘਰ ਛੱਡ ਦਿੱਤਾ ਗਿਆ। ਇਸ ਵਿਚਾਲੇ ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।
ਦੱਸ ਦੇਈਏ ਕਿ ਸੰਦੀਪ ਅਤੇ ਪ੍ਰਦੀਪ ਬੀਤੇ ਦਿਨੀਂ ਅਮਰੀਕਾ ਤੋਂ ਡਿਪੋਰਟ ਵਾਲੇ ਜਹਾਜ਼ ‘ਚ ਸੀ ਮੌਜੂਦ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਰਾਜਪੁਰਾ ਵਿਚ 175/23 ਐੱਫ. ਆਈ. ਆਰ. ਦੇ ਤਹਿਤ ਕਤਲ ਕੇਸ ਵਿੱਚ ਭਗੌੜੇ ਸਨ।
ਇਸ ਦੌਰਾਨ ਅਮਰੀਕਾ ਤੋਂ ਡਿਪੋਰਟੀਆ ਦਾ ਕ੍ਰਿਮੀਨਲ ਰਿਕਾਰਡ ਸਾਹਮਣੇ ਆਇਆ, ਜਿਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਉਨ੍ਹਾਂ ਦੋਵਾਂ ਨੂੰ ਆਪਣੀ ਹਿਰਾਸਤ ‘ਚ ਲੈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
