ਈ. ਐੱਮ. ਡੀ. ਨੇ ਜਾਰੀ ਕੀਤਾ ਅਲਰਟ!
ਭਾਰਤੀ ਮੌਸਮ ਵਿਭਾਗ (ਆਈ. ਐੱਮ, ਡੀ.) ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਵੱਡੇ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ, ਬਰਫ਼ਬਾਰੀ ਅਤੇ ਤੇਜ਼ ਗਰਜ ਨਾਲ ਤੂਫ਼ਾਨ ਆ ਸਕਦਾ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ ‘ਚ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਆਈ. ਐੱਮ, ਡੀ. ਨੇ ਕਿਹਾ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਸ਼ੁਰੂ ਹੋ ਸਕਦੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਠੰਡ ਇਕ ਵਾਰ ਫਿਰ ਵਾਪਸ ਆ ਸਕਦੀ ਹੈ। ਖਾਸ ਤੌਰ ‘ਤੇ ਦਿੱਲੀ-ਐੱਨ. ਸੀ. ਆਰ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਮੌਸਮ ਦਾ ਵੱਡਾ ਅਸਰ ਦੇਖਣ ਨੂੰ ਮਿਲੇਗਾ।
