ਅੰਮ੍ਰਿਤਸਰ :- ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਮਲੇਸ਼ੀਆ ਤੋਂ ਅੰਮ੍ਰਿਤਸਰ ਪਹੁੰਚੇ ਇਕ ਯਾਤਰੀ ਦੇ ਸਾਮਾਨ ’ਚੋਂ ਕਸਟਮ ਵਿਭਾਗ ਦੀ ਟੀਮ ਨੇ 8 ਕਰੋੜ ਦਾ ਗਾਂਜਾ ਜ਼ਬਤ ਕੀਤਾ ਹੈ।
ਜਾਣਕਾਰੀ ਅਨੁਸਾਰ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਮਲੇਸ਼ੀਆ ਤੋਂ ਆ ਰਿਹਾ ਇਕ ਯਾਤਰੀ ਆਪਣੇ ਨਾਲ ਇਤਰਾਜ਼ਯੋਗ ਸਮੱਗਰੀ ਲਿਆ ਆ ਰਿਹਾ ਹੈ।
ਇਸ ਸੂਚਨਾ ਦੇ ਆਧਾਰ ’ਤੇ ਮਲੇਸ਼ੀਆ ਤੋਂ ਆ ਰਹੇ ਯਾਤਰੀਆਂ ਦੀ ਪੂਰੀ ਜਾਂਚ ਕੀਤੀ ਗਈ ਅਤੇ ਉਸ ਯਾਤਰੀ ਨੂੰ ਟ੍ਰੇਸ ਕਰ ਲਿਆ ਗਿਆ ਜੋ ਗਾਂਜੇ ਦੀ ਿੲੰਨੀ ਵੱਡੀ ਖੇਪ ਲੈ ਕੇ ਆਇਆ ਸੀ।
ਅੰਮ੍ਰਿਤਸਰ ਹਵਾਈ ਅੱਡੇ ਦੀ ਗੱਲ ਕਰੀਏ ਤਾਂ ਇਸ ਹਵਾਈ ਅੱਡੇ ’ਤੇ ਪਹਿਲੀ ਵਾਰ ਗਾਂਜਾ ਫੜਿਆ ਗਿਆ ਹੈ।
