ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ 100 ਕਿਸਾਨ ਕਰਨਗੇ ਭੁੱਖ ਹੜਤਾਲ

ਖਨੌਰੀ ਬਾਰਡਰ ਉਪਰ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 96ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ ਖਨੌਰੀ ਕਿਸਾਨ ਮੋਰਚਾ ਉੱਪਰ 100 ਕਿਸਾਨ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਕਰਨਗੇ ਅਤੇ ਇਸ ਦੇ ਨਾਲ ਹੀ ਦੇਸ਼ ਭਰ ਦੇ ਜ਼ਿਲ੍ਹਾ ਤਹਿ ਪੱਧਰ ਉੱਪਰ ਕਿਸਾਨ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਕਰਨਗੇ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੱਲ੍ਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਸਰਕਾਰਾਂ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾ ਕੇ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਤਾਂ ਜੋ ਪਹਿਲਾਂ ਹੀ ਲਗਾਤਾਰ ਕਈ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਆਰਥਿਕ ਤੌਰ ਤੇ ਟੁੱਟ ਚੁੱਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਪੈਣ ਤੋਂ ਰੋਕਿਆ ਜਾ ਸਕੇ।

ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਐੱਮ. ਐੱਸ. ਪੀ. ਦੇ ਗਰਾਊਂਡ ਟੀ ਕਾਨੂੰਨ ਦੇ ਮੁੱਦੇ ਉੱਪਰ ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਾਪੁਰਾ ਕਿਸਾਨ ਮੋਰਚਿਆਂ ਉੱਪਰ ਮਹਿਲਾ ਪੰਚਾਇਤਾਂ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਝਛਸ਼ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਦੇਸ਼ ਭਰ ਵਿੱਚ ਸੂਬਾ ਪੱਧਰ ‘ਤੇ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *