10 ਮਾਰਚ ਨੂੰ ਸਦਨ ’ਚ ਪੇਸ਼ ਕੀਤੀ ਜਾਵੇਗੀ ਰਿਪੋਰਟ
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਮਾਮਲੇ ’ਚ ਹਾਈਕੋਰਟ ਨੇ SIT ਦਾ ਗਠਨ ਕੀਤਾ ਸੀ। ਇਸ ਸਬੰਧੀ ਕਮੇਟੀ ਨੇ ਦੱਸਿਆ 10 ਮਾਰਚ ਨੂੰ ਸਦਨ ’ਚ ਰਿਪੋਰਟ ਪੇਸ਼ ਕੀਤੀ ਜਾਵੇਗੀ। 12 ਮਾਰਚ ਨੂੰ ਮਾਮਲੇ ’ਤੇ ਮੁੜ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਲੋਕ ਸਭਾ ਸੈਸ਼ਨ ’ਚ ਸ਼ਾਮਲ ਹੋਣ ਦੀ ਇਜ਼ਾਜਤ ਮੰਗੀ ਹੈ। ਐੱਮ. ਪੀ. ਨੇ ਕਿਹਾ ਕਿ ਅਰਜ਼ੀ ’ਚ ਹਾਈਕੋਰਟ ਨੂੰ ਕਿਹਾ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਵਿਚ ਸ਼ਾਮਲ ਨਹੀਂ ਹੁੰਦੇ ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ।
