ਵਿਰਾਟ ਕੋਹਲੀ ਅਤੇ ਮੁਹੰਮਦ ਸ਼ਮੀ ਰਹੇ ਜਿੱਤ ਦੇ ਹੀਰੋ
ICC ਚੈਂਪੀਅਨਜ਼ ਟਰਾਫੀ 2025 ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਆਸਟਰੇਲੀਆ ਵਿਚਾਲੇ ਦੁਬਈ ਵਿਚ ਖੇਡਿਆ ਗਿਆ। ਇਸ ਮੁਕਾਬਲੇ ਵਿਚ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਹਰਾ ਕੇ ਫਾਈਨਲ ਵਿਚ ਥਾਂ ਪੱਕੀ ਕਰ ਲਈ ਹੈ। ਭਾਰਤ ਨੂੰ ਆਸਟ੍ਰੇਲੀਆ ਨੇ 265 ਦੌੜਾਂ ਦਾ ਟੀਚਾ ਦਿੱਤਾ ਸੀ। ਜਿਸ ਨੂੰ ਟੀਮ ਇੰਡੀਆ ਨੇ ਆਸਾਨੀ ਨਾਲ ਹਾਸਲ ਕਰ ਲਿਆ। ਵਿਰਾਟ ਕੋਹਲੀ 84 ਦੌੜਾਂ ਬਣਾ ਕੇ ਆਊਟ ਹੋਏ।
ICC ਚੈਂਪੀਅਨਸ ਟਰਾਫੀ 2025 ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ। ਟੀਮ ਇੰਡੀਆ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਦੇ ਹੀਰੋ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਵਿਰਾਟ ਕੋਹਲੀ ਰਹੇ। ਇਸ ਜਿੱਤ ਨਾਲ ਰੋਹਿਤ ਬ੍ਰਿਗੇਡ ਨੇ ਚੈਂਪੀਅਨਸ ਟਰਾਫੀ 2025 ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਜਿੱਥੇ ਇਸ ਦਾ ਮੁਕਾਬਲਾ ਦੂਜੇ ਸੈਮੀਫਾਈਨਲ ਦੀ ਜੇਤੂ ਟੀਮ ਨਾਲ ਹੋਵੇਗਾ। ਦੂਜਾ ਸੈਮੀਫਾਈਨਲ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ 5 ਮਾਰਚ ਨੂੰ ਲਾਹੌਰ ਦੇ ਗੱਦਾਫੀ ਸਟੇਡੀਅਮ ‘ਚ ਖੇਡਿਆ ਜਾਣਾ ਹੈ।
ਭਾਰਤੀ ਟੀਮ ਦੀ ਸ਼ੁਰੂਆਤ ਬਹੁਤ ਖਰਾਬ ਰਹੀ। ਟੀਮ ਨੇ 43 ਦੇ ਸਕੋਰ ‘ਤੇ 2 ਵਿਕਟਾਂ ਗੁਆ ਦਿੱਤੀਆਂ ਸਨ। ਸ਼ੁਭਮਨ ਗਿੱਲ 8 ਦੌੜਾਂ ਬਣਾ ਕੇ ਆਊਟ ਹੋਏ ਅਤੇ ਕਪਤਾਨ ਰੋਹਿਤ ਸ਼ਰਮਾ 28 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਬਾਅਦ ਵਿਰਾਟ ਕੋਹਲੀ ਨੇ ਸ਼੍ਰੇਅਸ ਅਈਅਰ ਨਾਲ ਮਿਲ ਕੇ 111 ਗੇਂਦਾਂ ‘ਤੇ 91 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਸੰਭਾਲਿਆ। ਤੀਜਾ ਝਟਕਾ 134 ਦੇ ਸਕੋਰ ‘ਤੇ ਲੱਗਾ। ਸ਼੍ਰੇਅਸ 45 ਦੌੜਾਂ ਬਣਾ ਕੇ ਆਊਟ ਹੋ ਗਏ ਅਤੇ ਫਿਫਟੀ ਬਣਾਉਣ ਤੋਂ ਖੁੰਝ ਗਏ।
ਪਰ ਇਸ ਦੌਰਾਨ ਕੋਹਲੀ ਨੇ 54 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਤੀਜੀ ਵਿਕਟ ਤੋਂ ਬਾਅਦ ਕੋਹਲੀ ਨੇ ਅਕਸ਼ਰ ਪਟੇਲ ਨਾਲ ਮਿਲ ਕੇ ਚੌਥੀ ਵਿਕਟ ਲਈ 52 ਗੇਂਦਾਂ ‘ਚ 44 ਦੌੜਾਂ ਦੀ ਸਾਂਝੇਦਾਰੀ ਕੀਤੀ। ਇੱਥੇ ਅਕਸ਼ਰ 27 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਭਾਰਤ ਦੀ ਅੱਧੀ ਟੀਮ 225 ਦੌੜਾਂ ‘ਤੇ ਹੀ ਸਿਮਟ ਗਈ। ਵਿਰਾਟ ਕੋਹਲੀ 84 ਦੌੜਾਂ ਬਣਾ ਕੇ ਆਊਟ ਹੋਏ।
ਇਸ ਮੈਚ ‘ਚ ਆਸਟ੍ਰੇਲੀਆਈ ਕਪਤਾਨ ਸਟੀਵ ਸਮਿਥ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਦੀ ਟੀਮ 49.3 ਓਵਰਾਂ ‘ਚ 264 ਦੌੜਾਂ ‘ਤੇ ਆਲ ਆਊਟ ਹੋ ਗਈ।
ਆਸਟ੍ਰੇਲੀਆ ਲਈ ਸਟੀਵ ਸਮਿਥ ਨੇ ਸਭ ਤੋਂ ਵੱਧ 73 ਦੌੜਾਂ ਬਣਾਈਆਂ। ਇਸ ਪਾਰੀ ਦੌਰਾਨ ਉਨ੍ਹਾਂ ਨੇ 4 ਚੌਕੇ ਅਤੇ 1 ਛੱਕਾ ਲਗਾਇਆ। ਉਸ ਤੋਂ ਇਲਾਵਾ ਟ੍ਰੈਵਿਸ ਹੈੱਡ 33 ਗੇਂਦਾਂ ‘ਚ 39 ਦੌੜਾਂ ਬਣਾ ਕੇ ਆਊਟ ਹੋ ਗਏ। ਉਥੇ ਹੀ ਅਲੈਕਸ ਕੈਰੀ ਨੇ 57 ਗੇਂਦਾਂ ‘ਤੇ 61 ਦੌੜਾਂ ਦੀ ਪਾਰੀ ਖੇਡੀ। ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਭਾਰਤ ਲਈ ਮੁਹੰਮਦ ਸ਼ਮੀ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਜਦਕਿ ਵਰੁਣ ਚੱਕਰਵਰਤੀ ਅਤੇ ਰਵਿੰਦਰ ਜਡੇਜਾ ਨੇ 2-2 ਵਿਕਟਾਂ ਲਈਆਂ।
14 ਸਾਲਾਂ ਬਾਅਦ ਆਈਸੀਸੀ ਟੂਰਨਾਮੈਂਟ ਦੇ ਨਾਕਆਊਟ ਮੈਚ ਵਿਚ ਆਸਟ੍ਰੇਲੀਆ ਨੂੰ ਹਰਾਇਆ
ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ, ਭਾਰਤੀ ਟੀਮ 14 ਸਾਲਾਂ ਬਾਅਦ ਕਿਸੇ ਆਈਸੀਸੀ ਟੂਰਨਾਮੈਂਟ ਦੇ ਨਾਕਆਊਟ ਮੈਚ ਵਿੱਚ ਆਸਟ੍ਰੇਲੀਆ ਨੂੰ ਹਰਾਉਣ ਵਿੱਚ ਸਫਲ ਰਹੀ। 2011 ਦੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ, ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚਿਆ ਸੀ ਅਤੇ ਫਿਰ ਖਿਤਾਬ ਵੀ ਜਿੱਤਿਆ ਸੀ। ਇਸ ਵਾਰ, ਟੀਮ ਇੰਡੀਆ ਖਿਤਾਬ ਦੇ ਨੇੜੇ ਪਹੁੰਚ ਗਈ ਅਤੇ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨੂੰ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ।
