ਦੋਸਤ ਦੇ ਵਿਆਹ ਜਾ ਰਹੇ ਚਾਰੋਂ ਜਿਗਰੀ ਯਾਰਾ
ਹਿਸਾਰ – ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਮੰਗਲੀ ਰੋਡ ‘ਤੇ ਬੀਤੀ ਰਾਤ ਨੂੰ ਵਾਪਰੇ ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਚਾਰੋਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਨਿਕਲੇ ਸਨ ਪਰ ਰਸਤੇ ਵਿਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ।
ਚਸ਼ਮਦੀਦਾਂ ਮੁਤਾਬਕ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ, ਜਿਸ ਕਾਰਨ ਇਹ ਮੋੜ ‘ਤੇ ਕੰਟਰੋਲ ਗੁਆ ਬੈਠੀ ਅਤੇ ਸਿੱਧੀ ਦਰੱਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਏਅਰਬੈਗ ਖੁੱਲ੍ਹਣ ਦੇ ਬਾਵਜੂਦ ਕੋਈ ਵੀ ਬਚ ਨਹੀਂ ਸਕਿਆ। ਹਾਦਸੇ ‘ਚ ਇਕ ਨੌਜਵਾਨ ਹਿਤੇਸ਼ ਕਾਰ ਵਿਚੋਂ ਡਿੱਗ ਗਿਆ, ਜਦਕਿ ਬਾਕੀ ਤਿੰਨ ਨੌਜਵਾਨ ਕਾਰ ਵਿਚ ਹੀ ਫਸ ਗਏ।
ਮ੍ਰਿਤਕਾਂ ਦੀ ਪਛਾਣ ਅੰਕੁਸ਼ (19), ਨਿਖਿਲ, ਹਿਤੇਸ਼ ਅਤੇ ਸਾਹਿਲ ਵਜੋਂ ਹੋਈ ਹੈ। ਚਾਰੋਂ ਪੋਲੀਟੈਕਨਿਕ ਕਾਲਜ ਵਿਚ ਪੜ੍ਹਦੇ ਸਨ ਅਤੇ ਕਰੀਬੀ ਦੋਸਤ ਸਨ। ਉਹ ਮੰਗਲੀ ਆਪਣੇ ਇਕ ਦੋਸਤ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਆਏ ਸਨ।
