ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤਰ ਨੂੰ ਕੀਤਾ ਜ਼ਖਮੀ

ਪਟਿਆਲਾ – ਬੀਤੀ ਰਾਤ ਪਟਿਆਲਾ ਸ਼ਹਿਰ ਦੇ ਸਮਾਨੀਆ ਗੇਟ ਵਿਖੇ ਕਿਰਾਏ ਦੇ ਮਕਾਨ ’ਚ ਰਹਿ ਰਹੀ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਦੋਂਕਿ ਔਰਤ ਦੇ ਪੁੱਤਰ ਨੂੰ ਜ਼ਖਮੀ ਕਰ ਕੇ ਕਾਤਲ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਿਟੀ-1 ਸਤਨਾਮ ਸਿੰਘ ਅਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਡੀ. ਐੱਸ. ਪੀ. ਰਸ਼ਪਿੰਦਰ ਸਿੰਘ ਅਤੇ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ।
ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਜ਼ਖਮੀ ਲਡ਼ਕੇ ਨੂੰ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਤਨਾਮ ਸਿੰਘ ਨੇ ਦੱਸਿਆ ਮ੍ਰਿਤਕ ਔਰਤ ਦਾ ਨਾਮ ਸੁਮਨ ਉਮਰ 45 ਸਾਲ ਹੈ, ਜਦੋਂਕਿ ਜ਼ਖਮੀ ਪੁੱਤਰ ਦਾ ਨਾਂ ਮਨਜੋਤ ਸਿੰਘ ਉਮਰ 18 ਸਾਲ ਹੈ। ਉਨ੍ਹਾਂ ਦੱਸਿਆ ਕਿ ਔਰਤ ਬਰਨਾਲਾ ਵਿਖੇ ਵਿਆਹੀ ਹੋਈ ਸੀ ਪਰ ਪਰਿਵਾਰਕ ਵਿਵਾਦ ਕਾਰਨ ਪਟਿਆਲਾ ਵਿਖੇ ਹੀ ਰਹਿ ਰਹੀ ਸੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਐੱਸ. ਪੀ. ਨੇ ਦਾਅਵਾ ਕੀਤਾ ਕਿ ਕਾਤਲਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *