ਭਾਦਸੋਂ – ਅਕਾਲੀ ਦਲ ਦੇ ਯੂਥ ਜਨਰਲ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਵੱਲੋਂ ਗੈਰ-ਸਿਧਾਂਤਕ ਢੰਗ ਕਰਾਰ ਦਿੰਦਿਆਂ ਸਤਿਕਾਰਯੋਗ ਗਿਆਨੀ ਰਘਵੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਅਤੇ ਸਤਿਕਾਰਯੋਗ ਗਿਆਨੀ ਸੁਲਤਾਨ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਸੇਵਾ-ਮੁਕਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸਿੱਖ ਸੰਗਤ ’ਚ ਭਾਰੀ ਰੋਸ ਹੈ।
ਇਸ ਰੋਸ ’ਚ ਸ਼ਾਮਲ ਹੁੰਦਿਆਂ ਮੈਂ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਪਰਿਵਾਰ ਨੂੰ ਬਚਾਉਣ ਲਈ ਕੁਝ ਜ਼ਿਆਦਾ ਅਕਲ ਵਾਲੇ ਵਿਅਕਤੀਆਂ ਨੇ ਸਿੱਖ ਪੰਥ ਦੇ ਸਾਰੇ ਸਿਧਾਤਾਂ ਅਤੇ ਪੰਥਕ ਮਰਿਆਦਾ ਨੂੰ ਸਿੱਕੇ ਟੰਗ ਦਿੱਤਾ। ਉਨ੍ਹਾਂ ਵੱਲੋਂ ਇਸ ਫੈਸਲੇ ਦੀ ਨਿੰਦਾ ਕੀਤੀ ਗਈ।
