8 ਅਧਿਕਾਰੀ ਲਗਾਏ ਐੱਸ. ਐੱਸ. ਪੀ.
ਪੰਜਾਬ ਵਿਜੀਲੈਂਸ ਬਿਊਰੋ ਨੇ 10 ਅਧਿਕਾਰੀਆਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਸਮੇਂ ਦੌਰਾਨ ਵਿਜੀਲੈਂਸ ਅਤੇ ਈ. ਡਬਲਯੂ. ਓ. ਵਿੰਗ ਦੀਆਂ ਵੱਖ-ਵੱਖ ਰੇਂਜਾਂ ਵਿਚ 8 ਅਧਿਕਾਰੀਆਂ ਨੂੰ ਐੱਸ. ਐੱਸ. ਪੀ, ਵਜੋਂ ਤਾਇਨਾਤ ਕੀਤਾ ਗਿਆ ਹੈ। ਆਈ. ਪੀ. ਐੱਸ. ਅਧਿਕਾਰੀ ਡੀ. ਹਰੀਸ਼ ਕੁਮਾਰ ਓਮ ਪ੍ਰਕਾਸ਼ ਨੂੰ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਦੇ ਨਾਲ-ਨਾਲ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਤੋਂ ਇਲਾਵਾ ਮਨਜੀਤ ਸਿੰਘ ਨੂੰ ਐੱਸ. ਐੱਸ. ਪੀ. ਵਿਜੀਲੈਂਸ ਫਿਰੋਜ਼ਪੁਰ ਰੇਂਜ, ਅਰੁਣ ਸੈਣੀ ਨੂੰ ਐੱਸ. ਐੱਸ. ਪੀ. ਵਿਜੀਲੈਂਸ ਰੂਪਨਗਰ ਰੇਂਜ, ਲਖਬੀਰ ਸਿੰਘ ਨੂੰ ਐੱਸ. ਐੱਸ. ਪੀ. ਵਿਜੀਲੈਂਸ ਅੰਮ੍ਰਿਤਸਰ ਰੇਂਜ, ਹਰਪ੍ਰੀਤ ਸਿੰਘ ਨੂੰ ਐੱਸ. ਐੱਸ. ਪੀ. ਵਿਜੀਲੈਂਸ ਜਲੰਧਰ ਰੇਂਜ, ਜਗਤਪ੍ਰੀਤ ਸਿੰਘ ਨੂੰ ਐੱਸ. ਐੱਸ. ਪੀ. ਵਿਜੀਲੈਂਸ ਲੁਧਿਆਣਾ ਰੇਂਜ, ਰਾਜਪਾਲ ਸਿੰਘ ਨੂੰ ਐੱਸ. ਐੱਸ. ਪੀ. ਵਿਜੀਲੈਂਸ, ਪਟਿਆਲਾ ਰੇਂਜ ਅਤੇ ਰੁਪਿੰਦਰ ਕੌਰ ਨੂੰ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ, ਈ. ਡਬਲਯੂ. ਓ. ਵਿੰਗ ਲੁਧਿਆਣਾ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ 9 ਮਾਰਚ ਨੂੰ 16 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ, ਜਿਸ ਵਿਚ 6 ਵਿਜੀਲੈਂਸ ਐੱਸ. ਐੱਸ. ਪੀਜ਼ ਨੂੰ ਹਟਾ ਦਿੱਤਾ ਗਿਆ ਸੀ।
