ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਢਾਹਿਆ ਨਸ਼ਾ ਸਮੱਗਲਰਾਂ ਦਾ ਮਕਾਨ

ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ : ਐੱਸ. ਐੱਸ. ਪੀ. ਚਾਹਲ

ਸੁਨਾਮ ਊਧਮ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਾ ਸਮੱਗਲਰਾਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇ ਸ ਤਹਿਤ ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਦੀ ਮੌਜੂਦਗੀ ’ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੀ ਅਨਾਜ ਮੰਡੀ ਦੇ ਗੇਟ, ਇੰਦਰਾ ਬਸਤੀ ਦੇ ਬਾਹਰਲੇ ਵਿਹੜੇ ਨਜ਼ਦੀਕ ਇਕ ਨਸ਼ਾ ਸਮੱਗਲਰ ਬੁੱਧ ਸਿੰਘ ਉਰਫ ਬੁੱਧੂ ਦੇ ਮਕਾਨ ਨੂੰ ਬੁਲਡੋਜ਼ਰ ਨਾਲ ਢਾਹਿਆ ਗਿਆ।
ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਲਦੀ ਹੀ ਜ਼ਿਲ੍ਹਾ ਸੰਗਰੂਰ ’ਚੋਂ ਨਸ਼ਾ ਸਮੱਗਲਰਾਂ ਅਤੇ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਮਾਰਕੀਟ ਕਮੇਟੀ ਸੁਨਾਮ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰ ਕੇ ਉਕਤ ਵਿਅਕਤੀ ਵੱਲੋਂ ਮਕਾਨ ਅਤੇ ਦੁਕਾਨ ਚਲਾਈ ਜਾ ਰਹੀ ਸੀ, ਜਿਥੋਂ ਨਸ਼ਾ ਸਮੱਗਲਿੰਗ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਸਨ। ਇਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਤੇ ਐਕਸਾਈਜ਼ ਐਕਟ ਤਹਿਤ ਅਨੇਕਾਂ ਮਾਮਲੇ ਦਰਜ ਹਨ ਅਤੇ ਇਸ ਕਾਰਵਾਈ ਰਾਹੀਂ ਅਸੀਂ ਸਾਰੇ ਹੀ ਮਾੜੇ ਅਨਸਰਾਂ ਨੂੰ ਇਹ ਸਖ਼ਤ ਚਿਤਾਵਨੀ ਦੇਣਾ ਚਾਹੁੰਦੇ ਹਾਂ ਕਿ ਜਾਂ ਤਾਂ ਨਸ਼ਾ ਸਮੱਗਲਿੰਗ ਦੇ ਕਾਲੇ ਕਾਰੋਬਾਰ ਨੂੰ ਖੁਦ ਹੀ ਛੱਡ ਦਿੱਤਾ ਜਾਵੇ ਅਤੇ ਜਾਂ ਫਿਰ ਇਸ ਦੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਿਹਾ ਜਾਵੇ।
ਐੱਸ. ਪੀ. ਨਵਰੀਤ ਸਿੰਘ ਵਿਰਕ, ਡੀ. ਐੱਸ. ਪੀ. ਕਰਨੈਲ ਸਿੰਘ, ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਪ੍ਰਤੀਕ ਜਿੰਦਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਦਿਆਂ ਬੁਲਡੋਜ਼ਰ ਨਾਲ ਮਕਾਨ ਨੂੰ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ।

Leave a Reply

Your email address will not be published. Required fields are marked *