ਗਿਆਨੀ ਰਘਬੀਰ ਸਿੰਘ ਸਮੇਤ ਹੋਰ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ ਵਿਖੇ ਡੇਢ ਸਦੀ ਪੁਰਾਤਨ ਸਿੱਖ ਜਥੇਬੰਦੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ ਤ ਸਾਹਿਬ ਤੋਂ ਅਰਦਾਸ ਕਰ ਕੇ ਸ੍ਰੀ ਦਰਬਾਰ ਸਾਹਿਬ ਕਮੇਟੀ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੁਰਾਤਨ ਚੱਲੀ ਆਉਂਦੀ ਰਵਾਇਤ ਅਨੁਸਾਰ ਹੋਲਾ ਮਹੱਲਾ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸੁਰਮਈ ਨਿਸ਼ਾਨ ਸਾਹਿਬਾਨ ਅਤੇ ਪੰਜ ਪਿਆਰਿਆਂ ਦੀ ਤਾਬਿਆਂ ਨਾਲ ਹੋਲੇ ਮਹੱਲੇ ’ਤੇ ਸਜਾਏ ਗਏ। ਇਸ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਸ਼ਬਦ ਕੀਰਤਨ ਕਰਦੀਆਂ ਸੰਗਤ ਅਤੇ ਗਤਕਾ ਪਾਰਟੀਆਂ ਨੇ ਉਤਸ਼ਾਹ ਸਹਿਤ ਸ਼ਮੂਲੀਅਤ ਕੀਤੀ।
ਸ੍ਰ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੀਨੀਅਰ ਮੈਂਬਰ ਗੁਰਬਖਸ਼ ਸਿੰਘ ਬੇਦੀ ਤੋਂ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਇਹ ਹੋਲਾ ਮਹੱਲਾ ਨਗਰ ਕੀਰਤਨ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਇੰਦਰਜੀਤ ਸਿੰਘ ਗਗੋਆਣੀ, ਜਰਨਲ ਸਕੱਤਰ ਹਰਮਨਜੀਤ ਸਿੰਘ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੂਰ, ਚੀਫ਼ ਖ਼ਾਲਸਾ ਦੇ ਮੈਂਬਰ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ, ਗੁਰਬਖ਼ਸ਼ ਸਿੰਘ ਬੇਦੀ, ਇੰਦਰਜੀਤ ਸਿੰਘ ਅੜੀ, ਅੰਮ੍ਰਿਤ ਪਾਲ ਸਿੰਘ, ਚਰਨਜੀਤ ਅਰੋੜਾ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।
