ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚਾਲੇ ਫਾਇਰਿੰਗ, 3 ਜ਼ਖਮੀ

2 ਦਰਜਨ ਖਿਲਾਫ ਕੇਸ ਦਰਜ

ਅੰਮ੍ਰਿਤਸਰ :- ਅੰਮ੍ਰਿਤਸਰ ਦਿਹਾਤੀ ਜ਼ਿਲੇ ਦੇ ਪਿੰਡ ਰਾਮ ਤੀਰਥ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿਚ ਹੋਏ ਝਗੜੇ ਨੇ ਉਸ ਸਮੇਂ ਹਿੰਸਕ ਰੂਪ ਲੈ ਲਿਆ, ਜਦੋਂ ਲੜਾਈ ਦੌਰਾਨ ਚੱਲੀਆਂ ਗੋਲੀਆਂ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ।
ਦੋਵੇਂ ਧਿਰਾਂ ਰਿਸ਼ਤੇਦਾਰ ਹਨ ਅਤੇ 2 ਕਨਾਲ 11 ਮਰਲੇ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ ਸਨ। ਪੀੜਤ ਧਿਰ ਵਿਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਪਰਮਜੀਤ ਸਿੰਘ, ਜਗਤਾਰ ਸਿੰਘ ਅਤੇ ਜਗਜੀਤ ਸਿੰਘ ਦਾ ਕਹਿਣਾ ਹੈ ਕਿ ਿਜਹੜੀ ਜ਼ਮੀਨ ਨੂੰ ਲੈ ਕੇ ਅੱਜ ਗੋਲੀਆਂ ਚਲਾਈਆਂ ਗਈਆਂ ਹਨ, ਉਹ ਪਿਛਲੇ 40 ਸਾਲਾਂ ਤੋਂ ਉਨ੍ਹਾਂ ਦੇ ਕਬਜ਼ੇ ਵਿਚ ਸੀ ਅਤੇ ਇਸ ਦੇ ਬਾਵਜੂਦ ਗੁਰੂ ਪ੍ਰਤਾਪ ਸਿੰਘ, ਕਰਨ ਅਤੇ ਚਿਮਨ ਲਾਲ ਨੇ ਆਪਣੇ ਦੋ ਦਰਜਨ ਸਾਥੀਆਂ ਨਾਲ ਮਿਲ ਕੇ ਪਿਸਤੌਲਾਂ, ਰਾਈਫਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।
ਕੀ ਕਹਿਣਾ ਹੈ ਪੁਲਸ ਦਾ : ਪੁਲਸ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਦਕਿ ਚੌਕੀ ਰਾਮ ਤੀਰਥ ਦੇ ਇੰਚਾਰਜ਼ ਬਲਵਿੰਦਰ ਸਿੰਘ ਨੇ ਕਿਹਾ ਕਿ ਜ਼ਖਮੀਆਂ ਦੀ ਸ਼ਿਕਾਇਤ ’ਤੇ ਹਮਲਾਵਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਦੋਵਾਂ ਧਿਰਾਂ ਦੇ ਲੋਕਾਂ ਨੂੰ ਸੱਟਾਂ ਲੱਗੀਆ ਹਨ ਅਤੇ ਜੋ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *