ਕਾਊਂਟਰ ਇੰਟੈਲੀਜੈਂਸ ਵਿੰਗ ਦੀ ਵੱਡੀ ਕਾਰਵਾਈ

4 ਕਿਲੋ ਹੈਰੋਇਨ ਸਣੇ ਚਾਰ ਕਾਬੂ

ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਦੀ ਸ਼ਨਾਖਤ ਨਵਜੋਤ ਸਿੰਘ ਉਰਫ਼ ਸਾਹਿਲ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ, ਸੁਖਵਿੰਦਰ ਸਿੰਘ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਪਿੰਡ ਸੇਰੋਂ ਤਰਨ ਤਾਰਨ ਅਤੇ ਅੰਕਿਤ ਵਾਸੀ ਕ੍ਰਿਸ਼ਨਾ ਮੰਦਰ ਨਰਾਇਣਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਜਾਣਕਾਰੀ ਦਿੰਦਿਆਂ ਦਸਿਆ ਕਿ ਪੁਲਿਸ ਨੇ ਨਾਰਕੋ-ਟੈਰਰ ਗਠਜੋੜ ਨਾਲ ਸਬੰਧਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਕੋਲੋਂ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਵਿਚ ਐੱਨ. ਡੀ. ਪੀ. ਐੱਸ. ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਸਰਕਾਰੀ ਹਸਪਤਾਲ ਨਰਾਇਣਗੜ੍ਹ ਕੋਲੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅਪਰਾਧਕ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਵਿਰੁਧ ਛੇੜੀ ਮੁਹਿੰਮ ਲਗਾਤਾਰ ਜਾਰੀ ਹੈ।

Leave a Reply

Your email address will not be published. Required fields are marked *