ਸਾਨੂੰ ਪਤਾ ਹੋਣਾ ਚਾਹੀਦਾ ਕਿ ਕਿਹੜੇ ਜ਼ਿਲ੍ਹੇ ਦੇ ਨੌਜਵਾਨ ਨੂੰ ਕਿਸ ਵਿਭਾਗ ਵਿਚ ਨੌਕਰੀ ਮਿਲੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਦਾ ਮੁੱਦਾ ਚੁੱਕਿਆ ਗਿਆ। ਸਦਨ ’ਚ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਵ੍ਹਾਈਟ ਪੇਪਰ ਜਾਰੀ ਕਰ ਕੇ ਸਦਨ ’ਚ ਪੇਸ਼ ਕੀਤਾ ਜਾਵੇ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਦੀ ਪੂਰੀ ਜਾਣਕਾਰੀ ਜਿਵੇਂ ਕਿ ਉਨ੍ਹਾਂ ਦਾ ਨਾਂ, ਉਨ੍ਹਾਂ ਦੇ ਮਾਪਿਆਂ ਦੇ ਨਾਂ, ਪਿੰਡ ਅਤੇ ਜਿਸ ਵਿਭਾਗ ਵਿਚ ਨੌਕਰੀ ਮਿਲੀ, ਉਸ ਸਬੰਧੀ ਸਾਰੀ ਜਾਣਕਾਰੀ ਵ੍ਹਾਈਟ ਪੇਪਰ ’ਚ ਦਿੱਤੀ ਜਾਵੇ।
ਇਹ ਵੀ ਦੱਸਿਆ ਜਾਵੇ ਕਿ ਪੰਜਾਬ ਦੇ ਕਿੰਨੇ ਤੇ ਕਿੰਨੇ ਗ਼ੈਰ ਪੰਜਾਬੀਆਂ ਨੂੰ ਨੌਕਰੀ ਮਿਲੀ ਹੈ। ਇਸ ਦੇ ਨਾਲ ਹੀ ਵ੍ਹਾਈਟ ਪੇਪਰ ’ਚ ਇਹ ਵੀ ਜਾਣਕਾਰੀ ਹੋਵੇ ਕਿ ਹੁਣ ਤੱਕ ਸੂਬੇ ’ਚ ਜਿੰਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ’ਚੋਂ ਕਿੰਨੇ ਪੰਜਾਬੀ ਹਨ ਅਤੇ ਗੈਰ-ਪੰਜਾਬੀ ਕਿੰਨੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜੇ ਜ਼ਿਲ੍ਹੇ ਦੇ ਨੌਜਵਾਨ ਨੂੰ ਕਿਸ ਵਿਭਾਗ ਵਿਚ ਨੌਕਰੀ ਮਿਲੀ ਹੈ।
